ਪੰਜਾਬ 'ਚ ਅੱਜ ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਅਤੇ 27 ਅਪ੍ਰੈਲ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੱਪ ਨਿਕਲਦੀ ਹੈ, ਪਰ ਮੌਸਮ ਦਾ ਰੂਪ ਅਚਾਨਕ ਬਦਲ ਸਕਦਾ ਹੈ। ਕਿਸਾਨਾਂ ਦੀ ਚਿੰਤਾ ਇੱਕ ਵਾਰ ਫਿਰ ਵਧਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ। ਮੌਸਮ ਵਿਭਾਗ ਦੀ ਇਸ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।
ਪੰਜਾਬ 'ਚ 2 ਦਿਨਾਂ ਲਈ ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਸੰਭਾਵਨਾ ਹੈ, ਜਦਕਿ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਗੜੇਮਾਰੀ ਦੇ ਨਾਲ ਹੋਵੇਗੀ ਭਾਰੀ ਬਾਰਿਸ਼
ਪੰਜਾਬ 29 ਅਪ੍ਰੈਲ ਨੂੰ ਗਰੀਨ ਜ਼ੋਨ ਵਿੱਚ ਆ ਜਾਵੇਗਾ। ਇਸ ਦੌਰਾਨ ਗੜੇਮਾਰੀ ਦੀ ਵੀ ਸੰਭਾਵਨਾ ਹੈ ਕਿਉਂਕਿ ਪੰਜਾਬ ਦਾ ਮੌਜੂਦਾ ਮੌਸਮ ਕਈ ਬਦਲਾਅ ਦੇ ਸੰਕੇਤ ਦੇ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਪਿਛਲੇ ਦਿਨੀਂ ਪਏ ਗੜੇਮਾਰੀ ਦੌਰਾਨ ਦੇਖਣ ਨੂੰ ਮਿਲੀ।
ਹਾਲ ਹੀ ਵਿੱਚ ਭਾਰੀ ਗੜੇਮਾਰੀ ਹੋਈ ਸੀ ਤੇ ਮੌਸਮ ਨੂੰ ਦੇਖ ਕੇ ਨਹੀਂ ਲੱਗਦਾ ਸੀ ਕਿ ਪੰਜਾਬ ਵਿੱਚ ਗੜੇਮਾਰੀ ਹੋ ਸਕਦੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲ ਸਕਦੀ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਧ ਗਿਆ ਹੈ।