ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੈਨੇਡਾ ਟੂਰ ਦੌਰਾਨ ਪ੍ਰਸ਼ੰਸਕਾਂ ਦੇ ਦਿਲ ਜਿੱਤ ਲਏ। ਜਦੋਂ ਉਹ ਸਟੇਜ ਉਤੇ ਪੇਸ਼ਕਾਰੀ ਦੇ ਰਹੇ ਸਨ ਤਾਂ ਅਚਾਨਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਣ ਪਹੁੰਚੇ। ਉਨ੍ਹਾਂ ਸਟੇਜ ਉਤੇ ਆ ਕੇ ਦਿਲਜੀਤ ਦੋਸਾਂਝ ਨੂੰ ਜੱਫੀ ਪਾ ਲਈ। ਦਿਲਜੀਤ ਦੇ ਸਿਰਫ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਬਹੁਤ ਪ੍ਰਸ਼ੰਸਕ ਹਨ।
ਕੈਨੇਡੀਅਨ ਪ੍ਰਧਾਨ ਮੰਤਰੀ ਅਚਾਨਕ ਪੁੱਜੇ ਸਟੇਜ ਉਤੇ
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਇੱਕ ਸੰਗੀਤ ਸਮਾਰੋਹ ਲਈ ਟੋਰਾਂਟੋ, ਕੈਨੇਡਾ ਗਏ ਹੋਏ ਹਨ। ਇਹ ਸ਼ੋਅ ਰੋਜਰਸ ਸੈਂਟਰ 'ਚ ਹੋਇਆ। ਪਰਫਾਰਮ ਕਰਦੇ ਸਮੇਂ ਦਿਲਜੀਤ ਨੂੰ ਮਿਲਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਪਹੁੰਚੇ। ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੇ ਕੰਸਰਟ ਲਈ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗਾਇਕ ਨੂੰ ਹੱਥ ਜੋੜ ਤੇ ਸਤਿ ਸ੍ਰੀ ਅਕਾਲ ਬੁਲਾਈ ਤੇ ਘੁੱਟ ਕੇ ਜੱਫੀ ਪਾਈ।
ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
ਪ੍ਰਧਾਨ ਮੰਤਰੀ ਟਰੂਡੋ ਅਤੇ ਦਿਲਜੀਤ ਦੋਸਾਂਝ ਦੋਵਾਂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਟਰੂਡੋ ਨੇ ਲਿਖਿਆ, "ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਗਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਇੱਕ ਮੁੰਡਾ ਇਤਿਹਾਸ ਰਚ ਰਿਹਾ ਹੈ।