ਖਬਰਿਸਤਾਨ ਨੈਟੱਵਰਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੰਜਾਬ ਦੇ ਗੁਰਦਾਸਪੁਰ ਪਹੁੰਚ ਗਏ ਹਨ, ਜਿਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇ।
ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ
ਹਿਮਾਚਲ ਵਿੱਚ ਆਈ ਆਫ਼ਤ ਨੂੰ ਦੇਖਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਰਾਜ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਦੀ ਹਰ ਸੰਭਵ ਮਦਦ ਕਰਨ ਦਾ ਵਾਅਦਾ ਵੀ ਕੀਤਾ ਹੈ।
ਪੰਜਾਬ ਲਈ ਵੀ ਕਰ ਸਕਦੇ ਵੱਡੇ ਪੈਕੇਜ ਦਾ ਐਲਾਨ
ਦੱਸ ਦੇਈਏ ਕਿ ਅੱਜ ਪੰਜਾਬ ਦੌਰੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਸਕਦੇ ਹਨ। ਵੀਹ ਹਜ਼ਾਰ ਕਰੋੜ ਦੀ ਮੰਗ ਕੀਤੀ ਜਾ ਰਹੀ ਸੀ ਪਰ ਦੇਖਣਾ ਹੋਵੇਗਾ ਕਿ ਪੰਜਾਬ ਲਈ ਕਿੰਨੀ ਰਾਸ਼ੀ ਐਲਾਨੀ ਜਾਂਦੀ ਹੈ। ਇਸ ਦੌਰਾਨ ਸਾਬਕਾ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਉਨਾਂ ਦਾ ਸਵਾਗਤ ਕੀਤਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੀ ਐੱਮ ਮੋਦੀ ਨਾਲ ਮੁਆਇਨਾ ਕਰਵਾ ਰਹੇ ਹਨ। ਪ੍ਰਧਾਨ ਮੰਤਰੀ ਪੰਜਾਬ ਦੇ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ।