ਖ਼ਬਰਿਸਤਾਨ ਨੈੱਟਵਰਕ: ਪੀਐਮ ਨਰਿੰਦਰ ਮੋਦੀ ਨੇ ਅੱਜ ਆਪਣੇ "ਮਨ ਕੀ ਬਾਤ" ਦੇ 121 ਵੇਂ ਪ੍ਰੋਗਰਾਮ ਵਿੱਚ ਅੱਤਵਾਦ ਦੇ ਮਾਮਲੇ ਨੂੰ ਉਠਾਇਆ। ਉਨ੍ਹਾਂ ਨੇ ਪਹਿਲਗਾਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਲਵਾਉਣ ਦਾ ਭਰੋਸਾ ਦਿੱਤਾ। ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਮੌਤ ਹੋਈ ਸੀ|
ਉਨ੍ਹਾਂ ਨੇ ਪ੍ਰੋਗਰਾਮ ਮਨ ਕੀ ਬਾਤ 'ਚ ਕਿਹਾ ਕਿ ਜਦੋਂ ਮੈਂ ਤੁਹਾਡੇ ਨਾਲ ਆਪਣੇ ਦਿਲ ਤੋਂ ਗੱਲ ਕਰਦਾ ਹਾਂ ਤਾਂ ਮੇਰੇ ਦਿਲ ਵਿੱਚ ਇੱਕ ਡੂੰਘਾ ਦਰਦ ਹੁੰਦਾ ਹੈ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਹਰ ਨਾਗਰਿਕ ਨੂੰ ਦੁਖੀ ਕੀਤਾ ਹੈ। ਹਰ ਭਾਰਤੀ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ।
ਹਮਲੇ ਦਾ ਦੇਸ਼ ਦੇ ਹਰ ਇਕ ਨਾਗਰਿਕ ਨੂੰ ਹੈ ਦੁੱਖ - ਮੋਦੀ
ਪੀਐਮ ਮੋਦੀ ਨੇ ਕਿਹਾ ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ| ਉਹ ਕਿਹੜੀ ਵੀ ਭਾਸ਼ਾ ਬੋਲਦਾ ਹੋਵੇ, ਪਰ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਇਆ ਹੈ। ਪਹਿਲਗਾਮ 'ਚ ਹੋਈ ਅੱਤਵਾਦੀ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਗਹਿਰੀ ਸੰਵੇਦਨਾ ਹੈ।
ਪਹਿਲਗਾਮ ਹਮਲੇ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਪਹਿਲਗਾਮ ਵਿੱਚ ਹਿੰਦੂਆਂ ਵਿਰੁੱਧ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਕਾਇਰਤਾਪੂਰਨ ਕਾਰਵਾਈ ਕਰਨ ਵਾਲਿਆਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।