ਖਬਰਿਸਤਾਨ ਨੈਟਵਰਕ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇ ਸੂਬੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਜਿਸ ਨੂੰ ਦੇਖਦੇ ਹੋਏ ਇਹਨਾਂ ਸੂਬੇ ਦੇ ਲੋਕਾਂ ਦੀ ਸਾਰ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਰਾਜ ਸਰਕਾਰਾਂ ਨੇ ਇਨ੍ਹਾਂ ਦੋਵਾਂ ਰਾਜਾਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਸਕਦੇ ਹਨ। ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ।
ਪੰਜਾਬ ਸਰਕਾਰ ਨੇ ਕਰੋੜਾਂ ਦੇ package ਦੀ ਕੀਤੀ ਮੰਗ
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਹਿਮਾਚਲ ਦੇ ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਉਹ ਧਰਮਸ਼ਾਲਾ, ਕਾਂਗੜਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੋਵੇਂ ਰਾਜ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਹੜ੍ਹਾਂ ਲਈ ਇੱਕ ਵੱਡੇ ਵਿਸ਼ੇਸ਼ ਪੈਕੇਜ ਦੀ ਉਮੀਦ ਕਰ ਰਹੇ ਹਨ। 'ਆਪ' ਸਰਕਾਰ ਨੇ ਕੇਂਦਰ ਤੋਂ ਰ 80 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਦੇ ਪੰਜਾਬ ਆਉਣ 'ਤੇ CM ਨੇ ਆਖੀ ਇਹ ਗੱਲ
CM ਮਾਨ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਉੱਤੇ ਟਵੀਟ ਕਰਦੇ ਹੋਏ ਲਿਖਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਕੱਲ੍ਹ ਪੰਜਾਬ ਆ ਰਹੇ ਨੇ, ਮੈਂ ਉਹਨਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਨੇ ਉਹਨਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜੀ ਪੰਜਾਬ ਅਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁੱਝ ਨਾ ਕੁੱਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ।