ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ। ਇਸ ਦੌਰਾਨ, ਉਹ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨਾਲ ਮਿਲੇ ਅਤੇ ਹਾਲੀਆ ਘਟਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਪ੍ਰਧਾਨ ਮੰਤਰੀ ਨੇ ਹਵਾਈ ਸੈਨਾ ਦੇ ਜਵਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ।
ਆਦਮਪੁਰ ਏਅਰਬੇਸ ਭਾਰਤ ਦਾ ਦੂਜਾ ਸਭ ਤੋਂ ਵੱਡਾ ਹਵਾਈ ਸੈਨਾ ਅੱਡਾ ਹੈ। ਇਹ ਹਾਲ ਹੀ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਤਣਾਅ ਦਾ ਕੇਂਦਰ ਰਿਹਾ ਹੈ। 10 ਮਈ ਨੂੰ, ਇਸ ਏਅਰਬੇਸ 'ਤੇ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ|
ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਅਜਿਹੇ ਸਮੇਂ 'ਤੇ ਹੋਇਆ ਹੈ ਜਦੋਂ ਦੋਵੇਂ ਦੇਸ਼ 10 ਮਈ ਨੂੰ ਤੁਰੰਤ ਜੰਗਬੰਦੀ 'ਤੇ ਸਹਿਮਤ ਹੋਏ ਸਨ। ਇਸ ਤਣਾਅਪੂਰਨ ਸਥਿਤੀ ਦੇ ਵਿਚਕਾਰ, ਸੈਨਿਕਾਂ ਦਾ ਮਨੋਬਲ ਵਧਾਉਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਆਦਮਪੁਰ ਫੇਰੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।