ਖ਼ਬਰਿਸਤਾਨ ਨੈੱਟਵਰਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 75ਵਾਂ ਜਨਮਦਿਨ ਹੈ। ਕਾਂਗਰਸ ਦੇ ਰਾਏਬਰੇਲੀ ਤੋਂ MP ਰਾਹੁਲ ਗਾਂਧੀ , ਅਮਰੀਕਾ ਦੇ ਰਾਸ਼ਟਰਪਤੀ ਟ੍ਰੰਪ ਸਮੇਤ BJP ਦੇ ਸੀਨੀਅਰ ਨੇਤਾਵਾਂ ਨੇ ਵੀ ਵਧਾਈ ਦਿੱਤੀ ਹੈ। ਦੁਨੀਆ ਭਰ ਤੋਂ ਹਰ ਕੋਈ ਪੀਐੱਮ ਨੂੰ ਸੋਸ਼ਲ ਮੀਡੀਆ ਰਾਹੀਂ ਸ਼ੁਭਕਾਮਨਾਵਾਂ ਦੇ ਰਿਹਾ ਹੈ।
ਉੱਥੇ ਹੀ ਅੱਜ ਪ੍ਰਧਾਨ ਮੰਤਰੀ ਮੋਦੀ ਆਪਣੇ ਜਨਮਦਿਨ 'ਤੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ 2,150 ਏਕੜ ਦੇ ਪੀਐਮ ਮਿੱਤਰਾ ਪਾਰਕ ਦਾ ਨੀਂਹ ਪੱਥਰ ਰੱਖਣਗੇ। ਉਹ "ਸਿਹਤਮੰਦ ਔਰਤਾਂ, ਮਜ਼ਬੂਤ ਪਰਿਵਾਰ" ਮੁਹਿੰਮ ਅਤੇ 8ਵੇਂ ਸਾਲਾਨਾ ਪੋਸ਼ਣ ਮਹੀਨੇ ਦੀ ਸ਼ੁਰੂਆਤ ਵੀ ਕਰਨਗੇ।
ਭਾਜਪਾ ਨੇ ਮੋਦੀ ਦੀਆਂ ਕਹਾਣੀਆਂ ਦੇ ਛੋਟੇ ਵੀਡੀਓ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ "ਮੋਦੀ ਸਟੋਰੀ" ਦਾ ਸਿਰਲੇਖ ਦਿੱਤਾ ਹੈ। ਵੀਡੀਓਜ਼ ਨੂੰ "ਚਾਹ ਦਾ ਗਲਾਸ" ਅਤੇ "ਮੋਦੀ ਸਟੋਰੀ" ਕੈਪਸ਼ਨ ਦਿੱਤਾ ਗਿਆ ਹੈ। ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਜੇਪੀ ਨੱਡਾ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਾਲ ਸਬੰਧਤ ਕਹਾਣੀਆਂ ਸਾਂਝੀਆਂ ਕੀਤੀਆਂ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ 'ਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆ । ਟਰੰਪ ਨੇ ਲਿਖਿਆ, "ਹੁਣੇ ਹੁਣੇ ਮੇਰੇ ਦੋਸਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਬਹੁਤ ਵਧੀਆ ਗੱਲਬਾਤ ਹੋਈ। ਮੈਂ ਉਨ੍ਹਾਂ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ। ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਨਰਿੰਦਰ, ਰੂਸ ਅਤੇ ਯੂਕਰੇਨ ਵਿਚਕਾਰ ਜੰਗ ਨੂੰ ਖਤਮ ਕਰਨ ਵਿੱਚ ਤੁਹਾਡੇ ਸਮਰਥਨ ਲਈ ਧੰਨਵਾਦ।"