ਸੰਗਰੂਰ 'ਚ PRTC ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਕੰਡਕਟਰ ਦੀ ਮੌਤ ਹੋ ਗਈ ਹੈ|ਜਦਕਿ 11 ਲੋਕ ਜ਼ਖਮੀ ਹੋ ਗਏ ਹਨ। ਰੋਡ ਸੇਫਟੀ ਫੋਰਸ (ਐਸਐਸਐਫ) ਦੀ ਟੀਮ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਰੋਡ ਸੇਫਟੀ ਫੋਰਸ ਦੀ ਟੀਮ ਨੇ ਦੱਸਿਆ ਕਿ ਬੱਸ ਸੰਗਰੂਰ ਤੋਂ ਬਰਨਾਲਾ ਜਾ ਰਹੀ ਸੀ। ਸੜਕ 'ਤੇ ਕਾਫੀ ਧੁੰਦ ਹੋਣ ਕਾਰਨ ਇਹ ਬੱਸ ਅਤੇ ਇੱਟਾਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਹਾਦਸੇ 'ਚ ਬੱਸ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਸਵਾਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਟਰੈਕਟਰ ਦੇ ਅਚਾਨਕ ਪਲਟਣ ਕਾਰਨ ਵਾਪਰਿਆ ਹੈ।
ਧੁੰਦ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਲੋਕਾਂ ਨੂੰ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕੀਤੀ ਸੀ। ਧੁੰਦ ਕਾਰਨ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ, ਲਾਈਟਾਂ ਚਾਲੂ ਕਰਨ ਅਤੇ ਗੱਡੀ ਚਲਾਉਣ ਲਈ ਕਿਹਾ ਗਿਆ ਹੈ। ਕਿਉਂਕਿ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਜਾਂਦੀ ਹੈ, ਜਿਸ ਕਾਰਨ ਹਾਦਸੇ ਵਾਪਰਦੇ ਨਜ਼ਰ ਆ ਰਹੇ ਹਨ।
ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਧ ਜਾਵੇਗੀ ਧੁੰਦ ਅਤੇ ਠੰਡ
ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਧੁੰਦ ਅਤੇ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਵਿਜ਼ੀਬਿਲਟੀ ਬਹੁਤ ਘੱਟ ਹੋ ਸਕਦੀ ਹੈ।