ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਂਕ 'ਤੇ ਅੱਜ ਸਵੇਰੇ ਪੀਆਰਟੀਸੀ ਦੀ ਬੱਸ ਨੇ ਇੱਕ ਔਰਤ ਨੂੰ ਕੁਚਲ ਦਿੱਤਾ। ਜਿਸ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰ ਨਾਅਰੇਬਾਜ਼ੀ ਕੀਤੀ।
ਬੱਸ ਦੀ ਉਡੀਕ ਕਰ ਰਹੀ ਸੀ ਔਰਤ
ਮੌਕੇ ’ਤੇ ਮੌਜੂਦ ਅਭੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਚੌਕ ’ਤੇ ਉਸ ਦੀ ਮਾਤਾ ਬਠਿੰਡਾ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ ਬੱਸ ਨੇ ਉਨਹ ਦੇ ਉੱਪਰ ਹੀ ਬੱਸ ਚੜ੍ਹਾ ਦਿੱਤੀ । ਇਸ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
2 ਘੰਟੇ ਤੱਕ ਨਹੀਂ ਪਹੁੰਚੀ ਪੁਲਿਸ
ਉਨ੍ਹਾਂ ਅੱਗੇ ਦੱਸਿਆ ਕਿ ਹਾਦਸਾ ਸਵੇਰੇ 8 ਵਜੇ ਵਾਪਰਿਆ। ਪਰ 2 ਘੰਟੇ ਬਾਅਦ ਵੀ ਪੁਲਿਸ ਮੌਕੇ 'ਤੇ ਨਹੀਂ ਪਹੁੰਚੀ। ਕਾਫੀ ਦੇਰ ਬਾਅਦ ਪੀ.ਸੀ.ਆਰ ਦੀ ਟੀਮ ਆਈ ਤਾਂ ਉਨ੍ਹਾਂ ਨੇ ਇਸ ਬਾਰੇ ਪੁਲਿਸ ਅਧਿਕਾਰੀ ਨੂੰ ਸੂਚਨਾ ਦਿੱਤੀ। ਪੁਲਸ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।