ਬਰਨਾਲਾ ਨੇੜੇ ਅੱਜ ਸਵੇਰੇ ਪੀਆਰਟੀਸੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਬੱਸ 'ਤੇ ਕੰਟਰੋਲ ਗੁਆ ਬੈਠਾ ਅਤੇ ਬੱਸ ਡਿਵਾਈਡਰ 'ਤੇ ਚੜ੍ਹ ਗਈ। ਇਹ ਬੱਸ ਮਲੋਟ ਬਰਨਾਲਾ ਤੋਂ ਸ਼੍ਰੀ ਨੈਣਾ ਦੇਵੀ ਜਾ ਰਹੀ ਸੀ। ਇਸ ਹਾਦਸੇ 'ਚ ਸਵਾਰੀਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਵੱਡਾ ਨੁਕਸਾਨ ਨਹੀਂ ਹੋਇਆ।
ਹਾਦਸੇ ਤੋਂ ਬਾਅਦ ਮੱਚਿਆ ਹੜਕੰਪ
ਕੋਈ ਤੇਜ਼ ਰਫ਼ਤਾਰ ਵਾਹਨ ਅੱਗੇ ਜਾਂ ਪਿੱਛੇ ਤੋਂ ਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕਰੀਬ 7 ਯਾਤਰੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।