ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਸਿੱਖਿਆ ਬੋਰਡ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ BOYS ਸਕੂਲ ਦੀ ਇਹ ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੀਐਸਈਬੀ ਨੇ ਇਹ ਫੈਸਲਾ ਕੇਂਦਰ 'ਚ ਵੱਡੇ ਪੱਧਰ 'ਤੇ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਲਿਆ ਹੈ। ਇਸ ਕੇਂਦਰ ਵਿੱਚ 115 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਹੁਣ ਵਿਦਿਆਰਥੀਆਂ ਨੂੰ ਦੁਬਾਰਾ ਪੇਪਰ ਦੇਣਾ ਪਵੇਗਾ।
ਪੀਐਸਈਬੀ ਬੋਰਡ ਪ੍ਰੀਖਿਆਵਾਂ ਸਬੰਧੀ ਸਖ਼ਤੀ ਆਪਣਾ ਰਿਹਾ ਹੈ ਤਾਂ ਜੋ ਹੋਰ ਜ਼ਿਲ੍ਹਿਆਂ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। ਹਾਲਾਂਕਿ, ਹੁਣ ਤੱਕ ਕਿਸੇ ਹੋਰ ਥਾਂ ਤੋਂ ਸਮੂਹਿਕ ਧੋਖਾਧੜੀ ਅਤੇ ਕੇਂਦਰ ਸੰਬੰਧੀ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਪਰ ਬੋਰਡ ਵਿਦਿਆਰਥੀਆਂ ਲਈ ਇੱਕ ਚੰਗਾ ਮਾਹੌਲ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
9 ਫਰਵਰੀ ਤੋਂ ਸ਼ੁਰੂ ਹੋਏ ਹਨ ਪੇਪਰ
ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਲਈ 2300 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਨਕਲ ਰੋਕਣ ਲਈ, ਬੋਰਡ ਨੇ 278 ਫਲਾਇੰਗ ਸਕੁਐਡ ਤਿਆਰ ਕੀਤੇ ਹਨ।