ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।
ਪਿਛਲੇ ਸਾਲ ਕੀਤਾ ਗਿਆ ਸੀ ਨਿਯੁਕਤ
ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਉਹ 1986 ਬੈਚ ਏਜੀਐੱਮਯੂਟੀ ਕਾਡਰ ਦੇ ਆਈਏਐੱਸ ਅਧਿਕਾਰੀ ਵਜੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸੋਧ ਐਕਟ 2017 ਦੇ ਸੈਕਸ਼ਨ 4 (2) ਤਹਿਤ ਤਿੰਨ ਸਾਲਾਂ ਵਾਸਤੇ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ ।
ਡਾ.ਬੇਦੀ ਰਿਟਾਇਰਡ ਆਈਏਐਸ, ਕਾਡਰ AGMUT 1986 ਹਨ ਅਤੇ ਉਹ ਚੇਅਰਪਰਸਨ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ ਨਵੀਂ ਦਿੱਲੀ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਅਹੁਦਿਆਂ ਤੇ ਰਹਿ ਚੁੱਕੇ ਹਨ। ਉਹ ਆਈੲਐੱਸ ਅਧਿਕਾਰੀ ਹੋਣ ਦੇ ਨਾਲ-ਨਾਲ ਮਨੋਵਿਗਿਆਨ ’ਚ ਪੀਐੱਚਡੀ ਹੋਲਡਰ ਹਨ । ਉਹ ਸਿੱਖਿਆ ਖੇਤਰ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ| ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ।