ਖ਼ਬਰਿਸਤਾਨ ਨੈੱਟਵਰਕ- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਨਤੀਜਿਆਂ ਵਿਚ ਪਹਿਲੇ ਤਿੰਨ ਥਾਵਾਂ ’ਤੇ ਲੜਕੀਆਂ ਨੇ ਬਾਜ਼ੀ ਮਾਰੀ ਹੈ।
ਫਰੀਦਕੋਟ ਦੀ ਅਕਸ਼ਨੂਰ ਕੌਰ ਨੇ ਕੀਤਾ ਟਾਪ
ਫਰੀਦਕੋਟ ਦੀ ਅਕਸ਼ਨੂਰ ਕੌਰ ਨੇ 650 ’ਚੋਂ 650 ਨੰਬਰ ਲੈ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ। ਦੂਸਰੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਰਹੀ ਤੇ ਤੀਜਾ ਸਥਾਨ ਮਾਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤਾ।
ਇਸ ਤਰ੍ਹਾਂ ਚੈੱਕ ਕਰੋ ਰਿਜ਼ਲਟ
ਨਤੀਜਾ ਦੇਖਣ ਲਈ, ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ, ਹੋਮ ਪੇਜ ਖੁੱਲ੍ਹੇਗਾ, ਜਿੱਥੇ ਜਾ ਕੇ ਤੁਸੀਂ ਨਤੀਜਾ ਦੇਖ ਸਕਦੇ ਹੋ।ਇਸ ਵਾਰ ਪੀ.ਐਸ.ਈ.ਬੀ. 10ਵੀਂ ਦੀ ਪ੍ਰੀਖਿਆ ਵਿੱਚ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਬੀਤੇ ਦਿਨੀਂ ਐਲਾਨ ਦਿੱਤਾ ਸੀ, ਜੋ ਕਿ 91 ਪ੍ਰਤੀਸ਼ਤ ਰਿਹਾ।