ਖਬਰਿਸਤਾਨ ਨੈੱਟਵਰਕ- ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 94.32 ਪ੍ਰਤੀਸ਼ਤ ਕੁੜੀਆਂ ਪਾਸ ਹੋਈਆਂ ਹਨ ਜਦੋਂ ਕਿ ਮੁੰਡਿਆਂ ਦਾ ਨਤੀਜਾ 88.08 ਪ੍ਰਤੀਸ਼ਤ ਰਿਹਾ। ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਬਰਨਾਲਾ ਦੀ ਹਰਸੀਰਤ ਕੌਰ ਨੇ ਕੀਤਾ ਟਾਪ
ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰ ਕੇ ਟਾਪ ਕੀਤਾ ਹੈ ਜਦੋਂ ਕਿ ਫਿਰੋਜ਼ਪੁਰ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਮਾਨਸਾ ਦੀ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਿਦਿਆਰਥੀ ਆਪਣਾ ਨਤੀਜਾ pseb.ac.in 'ਤੇ ਜਾ ਕੇ ਦੇਖ ਸਕਦੇ ਹਨ।