ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇਗਾ। ਜਾਣਕਾਰੀ ਅਨੁਸਾਰ ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ।
ਦੱਸ ਦਈਏ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਐਲਾਨੇ ਜਾਣ ਵਾਲੇ ਨਤੀਜੇ ਵਿੱਚ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ ਅਤੇ ਹੋਰ ਨਤੀਜੇ 1 ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ http://pseb.ac.in/ ‘ਤੇ ਉਪਲਬਧ ਹੋਣਗੇ।
ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰਿਖਿਆ
ਦੱਸ ਦੇਈਏ ਕਿ ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਨਤੀਜਾ ਦੇਖਣ ਲਈ ਵਿਦਿਆਰਥੀ ਬੋਰਡ ਦੀ ਵੈੱਬਸਾਈਟ https://www.pseb.ac.in/ ‘ਤੇ ਕਲਿੱਕ ਕਰ ਕੇ ਵੇਖ ਸਕਣਗੇ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਬੋਰਡ ਵਲੋਂ ਐਲਾਨ ਦਿੱਤੇ ਗਏ ਸਨ।