ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐੱਮਐੱਸ) ਨੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀਜ਼ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਪੀਸੀਐਮਐਸ ਡਾਕਟਰ ਦੀ ਓਪੀਡੀ ਬੰਦ ਪਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਹੜਤਾਲ 'ਤੇ ਜਾਣਾ ਪੈਂਦਾ ਹੈ।
ਵਕੀਲਾਂ ਨੇ ਵੀ ਕੀਤੀ ਹੜਤਾਲ
ਜਿੱਥੇ ਡਾਕਟਰ ਹੜਤਾਲ 'ਤੇ ਹਨ। ਇਸ ਦੇ ਨਾਲ ਹੀ ਜਲੰਧਰ ਦੇ ਵਕੀਲਾਂ ਨੇ ਵੀ ਨੋ ਵਰਕ ਡੇ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅਦਾਲਤ 'ਚ ਇੱਕ ਵਕੀਲ ਦੀ ਅਚਾਨਕ ਮੌਤ ਹੋਣ ਕਾਰਨ ਲਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਆਦਿਤਿਆ ਜੈਨ ਨੇ ਦੱਸਿਆ ਕਿ ਸ਼ਨੀਵਾਰ (7 ਸਤੰਬਰ) ਨੂੰ ਅਦਾਲਤ 'ਚ ਇਕ ਵਕੀਲ ਦੀ ਤਬੀਅਤ ਅਚਾਨਕ ਵਿਗੜ ਗਈ।
ਅਦਾਲਤ ਵਿੱਚ ਨਾ ਤਾਂ ਐਂਬੂਲੈਂਸ ਸੀ ਅਤੇ ਨਾ ਹੀ ਕੋਈ ਡਾਕਟਰ, ਜਿਸ ਕਾਰਨ ਵਕੀਲ ਦੀ ਮੌਤ ਹੋ ਗਈ। ਪ੍ਰਧਾਨ ਆਦਿਤਿਆ ਜੈਨ ਨੇ ਕਿਹਾ ਕਿ ਜੇਕਰ ਉਸ ਦਿਨ ਐਂਬੂਲੈਂਸ ਹੁੰਦੀ ਤਾਂ ਸ਼ਾਇਦ ਉਨ੍ਹਾਂ ਦੀ ਜਾਨ ਬਚ ਜਾਂਦੀ, ਜਿਸ ਦੀ ਮੰਗ ਨੂੰ ਲੈ ਕੇ ਅਦਾਲਤ 'ਚ ਨੋ ਵਰਕ ਡੇ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਦੇ ਭਰੋਸੇ ਦੇ ਬਾਵਜੂਦ ਹੜਤਾਲ ਜਾਰੀ
ਡਾਕਟਰਾਂ ਦੀ ਹੜਤਾਲ ਬਾਰੇ ਗੱਲ ਕਰੀਏ ਤਾਂ ਸਰਕਾਰ ਨੇ ਸ਼ਨੀਵਾਰ ਦੇਰ ਸ਼ਾਮ ਤੋਂ ਉਨ੍ਹਾਂ ਨੂੰ ਮਨਾਉਣ ਦੇ ਲਈ ਕਰਨ ਦੇ ਭਰੋਸੇ ਨਾਲ ਭਰਿਆ ਪੱਤਰ ਜਾਰੀ ਕੀਤਾ ਸੀ। ਸਰਕਾਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਡਾਕਟਰਾਂ ਨੇ ਹੜਤਾਲ ਵਾਪਸ ਨਹੀਂ ਲਈ । ਪਰ ਇਸ ਨੂੰ ਤਿੰਨ ਪੜਾਵਾਂ ਵਿੱਚ ਵੰਡਿਆ ਦਿੱਤਾ ਗਿਆ ।
ਅੱਜ ਤੋਂ ਸਰਕਾਰੀ ਹਸਪਤਾਲਾਂ 'ਚ ਰਾਤ 11 ਵਜੇ ਤੱਕ ਓਪੀਡੀ ਨਹੀਂ ਚੱਲੇਗੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ।
11 ਸਤੰਬਰ ਨੂੰ ਸਰਕਾਰ ਨਾਲ ਮੀਟਿੰਗ
ਦੱਸ ਦੇਈਏ ਕਿ 11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਐਸੋਸੀਏਸ਼ਨ ਵੱਲੋਂ ਹਸਪਤਾਲ 'ਚ ਡਾਕਟਰ ਮੈਡੀਕਲ ਸਟਾਫ ਦੀ ਸੁਰੱਖਿਆ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਵਾਉਣ ਲਈ ਇਹ ਅੰਦੋਲਨ ਕਰ ਰਹੀ ਹੈ।