ਖ਼ਬਰਿਸਤਾਨ ਨੈੱਟਵਰਕ: ਪਹਿਲਗਾਮ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ 'ਚ ਤਣਾਅ ਕਾਫੀ ਵੱਧਦਾ ਜਾ ਰਿਹਾ ਹੈ| ਪਾਕਿਸਤਾਨ ਨੇ ਆਪਣੇ ਐਫਐਮ ਰੇਡੀਓ ਸਟੇਸ਼ਨਾਂ 'ਤੇ ਭਾਰਤੀ ਗੀਤਾਂ 'ਤੇ ਪਾਬੰਦੀ ਲਗਾਈ ਹੈ| ਇਹ ਫੈਸਲਾ ਪਾਕਿਸਤਾਨ ਬ੍ਰੌਡਕਾਸਟਰਜ਼ ਐਸੋਸੀਏਸ਼ਨ (ਪੀਬੀਏ) ਦੁਆਰਾ ਲਿਆ ਗਿਆ ਸੀ। ਭਾਰਤ ਨੇ ਪਾਕਿਸਤਾਨੀ ਕਲਾਕਾਰਾਂ ਅਤੇ ਮਨੋਰੰਜਨ ਚੈਨਲਾਂ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪਾਕਿਸਤਾਨ ਸਰਕਾਰ ਦੇ ਅਧਿਕਾਰਤ ਪੱਤਰ ਨੇ ਪੁਸ਼ਟੀ ਕੀਤੀ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੀਬੀਏ ਵੱਲੋਂ ਭਾਰਤੀ ਗੀਤਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਰਾਸ਼ਟਰੀ ਏਕਤਾ ਅਤੇ ਪ੍ਰਭੂਸੱਤਾ ਦੇ ਹਿੱਤ ਵਿੱਚ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ: "ਇਹ ਰਾਸ਼ਟਰ ਦੀਆਂ ਸਮੂਹਿਕ ਭਾਵਨਾਵਾਂ ਦਾ ਪ੍ਰਤੀਕ ਹੈ ਅਤੇ ਮੁਸ਼ਕਲ ਸਮੇਂ ਵਿੱਚ ਸਾਡੀ ਰਾਸ਼ਟਰੀ ਏਕਤਾ ਦਾ ਪ੍ਰਤੀਬਿੰਬ ਹੈ।" ਸਰਕਾਰ ਨੇ ਮੀਡੀਆ ਨੂੰ ਵੀ ਰਾਸ਼ਟਰੀ ਹਿੱਤ ਵਿੱਚ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।
ਭਾਰਤ ਨੇ ਕਈ ਪਕਿਸਤਾਨੀ ਯੂਟਿਊਬ ਚੈਨਲਾਂ ਕੀਤੇ ਬੈਨ
ਦੱਸ ਦੇਈਏ ਕਿ ਜੰਮੂ 'ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ 'ਚ 26 ਹਿੰਦੂ ਸੈਲਾਨੀਆਂ ਦੀ ਮੌਤ ਹੋ ਗਈ ਸੀ| ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਹੋਰ ਵਧ ਗਿਆ ਹੈ। ਜਿਸ ਕਾਰਨ ਭਾਰਤ ਸਰਕਾਰ ਨੇ ਪਾਕਿਸਤਾਨ ਲਈ ਆਪਣੇ ਹਵਾਈ ਖੇਤਰ ਬੰਦ ਕਰ ਲਏ| ਭਾਰਤ ਵਿੱਚ ਕਈ ਪਾਕਿਸਤਾਨੀ ਯੂਟਿਊਬ ਚੈਨਲਾਂ ਅਤੇ ਸੋਸ਼ਲ ਮੀਡੀਆ ਅਕਾਉਂਟਸ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਤੋਂ ਇਲਾਵਾ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੇ x (ਪਹਿਲਾਂ ਟਵਿੱਟਰ) ਅਕਾਊਂਟ ਨੂੰ ਵੀ ਭਾਰਤ ਵਿੱਚ ਬਲਾਕ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਪਹਿਲਗਾਮ ਹਮਲੇ ਦੀ ਸਾਜ਼ਿਸ਼ ਭਾਰਤ ਨੇ ਖੁਦ ਰਚੀ ਸੀ।