ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਨੇ ਬੀਐਸਐਫ ਜਵਾਨ ਪੂਰਨਮ ਕੁਮਾਰ ਸਾਹੂ ਨੂੰ ਰਿਹਾਅ ਕਰ ਦਿੱਤਾ ਹੈ। ਜਵਾਨ 23 ਅਪ੍ਰੈਲ ਨੂੰ ਗਲਤੀ ਨਾਲ ਫਿਰੋਜ਼ਪੁਰ ਤੋਂ ਸਰਹੱਦ ਪਾਰ ਕਰ ਕੇ ਪਾਕਿਸਤਾਨ ਵਿੱਚ ਦਾਖਲ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਪਾਕਿਸਤਾਨੀ ਰੇਂਜਰਾਂ ਨੇ ਫੜ ਲਿਆ, ਜਿਨ੍ਹਾਂ ਨੇ ਉਸ ਨੂੰ ਅੱਜ ਭਾਰਤ ਦੇ ਹਵਾਲੇ ਕਰ ਦਿੱਤਾ। ਇਹ ਜਾਣਕਾਰੀ ਬੀਐਸਐਫ ਤੋਂ ਮਿਲੀ ਹੈ।
ਡੀਜੀਐਮਓ ਪੱਧਰ 'ਤੇ ਗੱਲਬਾਤ ਤੋਂ ਬਾਅਦ ਰਿਹਾਅ ਕੀਤਾ
ਡੀਜੀਐਮਓ ਪੱਧਰ 'ਤੇ ਗੱਲਬਾਤ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਵੇਲੇ ਉਸ ਨੂੰ ਬੀਐਸਐਫ ਅਧਿਕਾਰੀਆਂ ਕੋਲ ਮੈਡੀਕਲ ਚੈੱਕਅਪ ਲਈ ਲਿਜਾਇਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਜਵਾਨ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।