ਕਪੂਰਥਲਾ ਦੇ ਪਿੰਡ ਬਜਾਜਾ ਵਿੱਚ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਰਾਣਾ ਇੰਟਰਪ੍ਰਾਈਜ਼ ਦਾ ਕਾਫੀ ਨੁਕਸਾਨ ਹੋਇਆ ਹੈ। ਲੋਕਾਂ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਨੌਜਵਾਨ ਦੀ ਵੀ ਅੱਗ ਦੀ ਲਪੇਟ ਵਿੱਚ ਆ ਕੇ ਮੌਤ ਹੋ ਗਈ।
ਅੱਗ ਲੱਗਣ ਕਾਰਨ ਲੋਕਾਂ ਦੀ ਕਣਕ ਸੜ ਕੇ ਸੁਆਹ
ਲੋਕਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਜਲੰਧਰ, ਕਪੂਰਥਲਾ, ਕਰਤਾਰਪੁਰ, ਭੁਲੱਥ ਤੋਂ ਪੁਲਿਸ ਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਅੱਗ ਲਗਾਉਣ ਸਬੰਧੀ ਲੋਕਾਂ ਨੇ ਕਿਹਾ ਕਿ ਜੇਕਰ ਉਕਤ ਵਿਅਕਤੀ ਆਪਣੇ ਖੇਤ 'ਚ ਨਾੜ ਵਿਛਾ ਕੇ ਉਥੇ ਹੀ ਅੱਗ ਲਗਾ ਦਿੰਦਾ ਤਾਂ ਵੱਡਾ ਹਾਦਸਾ ਟਲ ਸਕਦਾ ਸੀ। ਲੋਕਾਂ ਦਾ ਕਹਿਣਾ ਹੈ ਕਿ ਇਸ ਅੱਗ ਕਾਰਨ ਉਨ੍ਹਾਂ ਦੀ ਕਣਕ ਸੜ ਕੇ ਸੁਆਹ ਹੋ ਗਈ ਹੈ ਤੇ ਤੂੜੀ ਵੀ ਸੜ ਗਈ ਹੈ।
ਲੋਕਾਂ ਨੇ ਉਕਤ ਵਿਅਕਤੀ ਖਿਲਾਫ ਕਾਰਵਾਈ ਦੀ ਕੀਤੀ ਮੰਗ
ਇਸ ਦੇ ਨਾਲ ਹੀ ਇਸ ਘਟਨਾ ਵਿੱਚ ਭਾਰੀ ਨੁਕਸਾਨ ਹੋਇਆ ਹੈ। ਪਰ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਦੌਰਾਨ ਲੋਕਾਂ ਨੇ ਅੱਗ ਲਗਾਉਣ ਵਾਲੇ ਵਿਅਕਤੀ ਖਿਲਾਫ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਘਟਨਾ 'ਚ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 10 ਹਜ਼ਾਰ ਟਨ ਪਰਾਲੀ ਸੜ ਕੇ ਸੁਆਹ ਹੋ ਗਈ।