ਪੰਜਾਬ ਵਿੱਚ ਹੀਟਵੇਵ ਤੋਂ ਬਾਅਦ ਹੁਣ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ 1 ਜੁਲਾਈ ਤੋਂ ਖਤਮ ਹੋ ਰਹੀਆਂ ਹਨ ਅਤੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ ਪਰ ਬੱਚਿਆਂ ਦੇ ਮਾਪੇ ਹੁਣ ਉਨ੍ਹਾਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ।
ਸਿੱਖਿਆ ਵਿਭਾਗ ਵੱਲੋਂ ਕੋਈ ਅਪਡੇਟ ਨਹੀਂ
ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਨਸੂਨ ਨੂੰ ਲੈ ਕੇ ਕੋਈ ਬਿਆਨ ਨਹੀਂ ਆਇਆ ਹੈ, ਜਿਸ ਦਾ ਮਤਲਬ ਹੈ ਕਿ ਪੰਜਾਬ ਵਿੱਚ 1 ਜੁਲਾਈ ਤੋਂ ਸਕੂਲ ਖੁੱਲ੍ਹ ਜਾਣਗੇ। ਪੰਜਾਬ 'ਚ ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦਿਆਂ ਸਿੱਖਿਆ ਬੋਰਡ ਨਵੇਂ ਹੁਕਮ ਜਾਰੀ ਕਰ ਸਕਦਾ ਹੈ।
ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਲਈ ਅਲਰਟ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪਿਆ ਹੈ। ਇਸ ਕਰਕੇ ਬੱਚਿਆਂ ਦੇ ਮਾਪੇ ਇਸ ਵੇਲੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਚਿੰਤਤ ਹਨ।