ਅੰਮ੍ਰਿਤਸਰ ਹਵਾਈ ਅੱਡੇ ’ਤੇ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਅੰਮ੍ਰਿਤਧਾਰੀ ਸਿੱਖ ਸਰਦਾਰ ਨੂੰ ਜਹਾਜ਼ ਵਿਚ ਨਹੀਂ ਚੜ੍ਹਨ ਦਿੱਤਾ ਗਿਆ। ਇਸ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ।
ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ
ਇਸ ਤੋਂ ਬਾਅਦ ਇਸ ਸਬੰਧੀ ਇੱਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਵੀਡੀਓ ’ਚ ਯਾਤਰੀਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਇਹ ਹੰਗਾਮਾ ਇੱਕ ਅੰਮ੍ਰਿਤਧਾਰੀ ਸਿੰਘ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ 'ਚ ਬੈਠਣ ਦੀ ਇਜਾਜ਼ਤ ਨਾ ਮਿਲਣ ਕਰ ਕੇ ਹੋਇਆ।
ਸਿੱਖ ਯਾਤਰੀ ਨੇ ਲਾਏ ਇਹ ਦੋਸ਼
ਸਿੱਖ ਯਾਤਰੀ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ ਵਿਚ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਯਤਾਰੀਆਂ ਨੇ ਫ਼ਲਾਈਟ ਛੁੱਟਣ ’ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।