ਇਟਲੀ ਵਿਖੇ ਪਟਿਆਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (42 ਸਾਲ) ਵਜੋਂ ਹੋਈ ਹੈ।
ਇਟਲੀ 'ਚ ਕੀਤਾ ਜਾਵੇਗਾ ਅੰਤਿਮ ਸੰਸਕਾਰ
ਪਰਿਵਾਰ ਦੀ ਸਹਿਮਤੀ ਨਾਲ ਮ੍ਰਿਤਕ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਇਟਲੀ ਵਿਖੇ ਕੀਤਾ ਜਾਵੇਗਾ। ਬਲਵਿੰਦਰ ਸਿੰਘ ਕਿਸੇ ਕੰਮ ਲਈ ਰੋਮ ਨੇੜੇ ਕਸਬਾ ਲਵੀਨੀਓ ਵਿਖੇ ਰਹਿਣ ਆਇਆ ਸੀ ਪਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਸ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਕਿ ਅਚਾਨਕ ਉਸਦੀ ਕਾਰ ਇੱਕ ਟਰੈਕਟਰ ਨਾਲ ਟਕਰਾ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।