ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਪਵਨ ਟੀਨੂੰ ਨੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਨਿਕਾਏ ਮੰਤਰੀ ਮੰਤਰੀ ਬਲਕਾਰ ਸਿੰਘ, ਵਿਧਾਇਕ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਰਮਨ ਅਰੋੜਾ ਅਤੇ ਨੌਜਵਾਨ ਆਗੂ ਰੌਬਿਨ ਸਾਂਪਲਾ ਸਮੇਤ ਸੈਂਕੜੇ 'ਆਪ' ਵਰਕਰ ਹਾਜ਼ਰ ਸਨ।
10 ਮਈ ਨੂੰ 4 ਵੱਡੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਸਨ ਦਾਖਲ
ਦੱਸ ਦੇਈਏ ਕਿ 10 ਮਈ ਨੂੰ 4 ਵੱਡੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਕੇ.ਪੀ., ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ਬਸਪਾ ਦੇ ਬਲਵਿੰਦਰ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 17 ਮਈ
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋ ਗਈ ਸੀ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 14 ਮਈ ਹੈ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਦਿਨ ਬੁੱਧਵਾਰ ਨੂੰ ਹੋਵੇਗੀ। ਰੀਜੈਕਟ ਹੋਣ ਤੋਂ ਬਾਅਦ ਬਾਕੀ ਰਹਿੰਦੇ ਉਮੀਦਵਾਰ ਸ਼ੁੱਕਰਵਾਰ 17 ਮਈ ਤੱਕ ਆਪਣੇ ਨਾਂ ਵਾਪਸ ਲੈ ਸਕਦੇ ਹਨ।
ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ
ਦੱਸ ਦਈਏ ਕਿ ਪੰਜਾਬ 'ਚ ਆਖਰੀ ਪੜਾਅ ਯਾਨੀ ਕਿ 1 ਜੂਨ ਨੂੰ ਵੋਟਿੰਗ ਹੋਣੀ ਹੈ। 17 ਮਈ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਦੋ ਹਫ਼ਤੇ ਬਾਅਦ 1 ਜੂਨ ਨੂੰ ਵੋਟਿੰਗ ਹੋਵੇਗੀ। ਤਿੰਨ ਦਿਨ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਸਾਹਮਣੇ ਆਉਣਗੇ। ਚੋਣ ਕਮਿਸ਼ਨ ਨੇ ਚੋਣਾਂ ਸਬੰਧੀ ਅਬਜ਼ਰਵਰ ਵੀ ਤਾਇਨਾਤ ਕਰ ਦਿੱਤੇ ਹਨ।