ਖ਼ਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰਾਮ ਨਗਰ ਦਾ ਫਾਟਕ ਬੰਦ ਹੋਣ ਕਾਰਣ ਇਲਾਕੇ ਦੇ ਵਸਨੀਕਾਂ ਨੇ ਵਿਰੋਧ ਕੀਤਾ। ਇਸ ਦੌਰਾਨ ਸਾਬਕਾ ਭਾਜਪਾ ਵਿਧਾਇਕ ਕੇਡੀ ਭੰਡਾਰੀ ਮੌਕੇ 'ਤੇ ਪਹੁੰਚੇ। ਲੋਕਾਂ ਨੇ ਸਾਬਕਾ ਵਿਧਾਇਕ ਤੋਂ ਅੰਡਰ ਬ੍ਰਿਜ ਬਣਾਉਣ ਦੀ ਮੰਗ ਵੀ ਕੀਤੀ।
4 ਤੋਂ 9 ਸਤੰਬਰ ਤੱਕ ਬੰਦ
ਕੇਡੀ ਭੰਡਾਰੀ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ 4 ਤੋਂ 9 ਸਤੰਬਰ ਤੱਕ ਫਾਟਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਲੋਕ ਗੁੱਸੇ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਆਉਣ-ਜਾਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੱਕੇ ਤੌਰੇ ਉਤੇ ਫਾਟਕ ਨਹੀਂ ਬੰਦ ਕੀਤਾ ਗਿਆ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਫਿਰੋਜ਼ਪੁਰ ਦੇ ਡੀਐਮ ਸੁਪਰਡੈਂਟ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਫਾਟਕ ਨਿਯਮਿਤ ਤੌਰ 'ਤੇ ਬੰਦ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਾਟਕ ਸਿਰਫ਼ ਰੇਲਗੱਡੀ ਆਉਣ 'ਤੇ ਹੀ ਬੰਦ ਕੀਤਾ ਜਾਵੇਗਾ। ਇਸ ਦੌਰਾਨ ਫਾਟਕ ਦੇ ਨੇੜੇ ਪੁਲਸ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਹਾਦਸਾ ਨਾ ਵਾਪਰ ਸਕੇ।
ਜ਼ਿਕਰਯੋਗ ਹੈ ਕਿ ਜਲੰਧਰ ਦਾ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 6 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਬਾਬਾ ਜੀ ਦੇ ਦਰਬਾਰ ਵਿਖੇ ਮੱਥਾ ਟੇਕਣ ਪੁੱਜਦੇ ਹਨ। ਸੁਰੱਖਿਆ ਦੇ ਮੱਦੇਨਜ਼ਰ ਮੇਲੇ ਦੌਰਾਨ ਫਾਟਕ ਬੰਦ ਰੱਖਿਆ ਜਾਂਦਾ ਹੈ।