ਖਬਰਿਸਤਾਨ ਨੈੱਟਵਰਕ -ਪੰਜਾਬ ਵਿਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਅੱਜ ਸ਼ਾਮ 6.20 ਵਜੇ ਤੱਕ 2 ਘੰਟਿਆਂ ਦੇ ਅੰਦਰ, 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਹ ਚਿਤਾਵਨੀ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ ਲਈ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।