ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਚੱਲ਼ ਰਹੀਆਂ ਗਰਮ ਹਵਾਵਾਂ ਕਾਰਣ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ । ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਹੈ।
ਬਠਿੰਡਾ ਸਭ ਤੋਂ ਗਰਮ
ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਹੁਣ ਰਾਤ ਦਾ ਤਾਪਮਾਨ ਵੀ ਵਧੇਗਾ। ਮੌਸਮ ਵਿਭਾਗ ਅਨੁਸਾਰ, ਅੱਜ (21 ਮਈ) ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ - ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ,ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਮੀਂਹ/ਬਿਜਲੀ ਦੇ ਨਾਲ-ਨਾਲ ਧੂੜ ਭਰੀ ਹਨੇਰੀ ਤੂਫਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ
21, 23, 24 ਅਤੇ 25 ਮਈ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 22 ਤਰੀਕ ਨੂੰ ਮੌਸਮ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ/ਬਿਜਲੀ ਦੇ ਚਮਕਣ ਦੀ ਸੰਭਾਵਨਾ ਹੈ।
ਪੰਜਾਬ 'ਚ HEATWAVE ਦਾ ਕਹਿਰ
ਇਸ ਤਰ੍ਹਾਂ ਕਰੋ ਬਚਾਅ
ਬੱਚੇ, 60 ਸਾਲ ਤੋਂ ਵੱਧ ਉਮਰ ਦੇ ਲੋਕ ਤੇ ਗਰਭਵਤੀ ਔਰਤਾਂ ਦੁਪਹਿਰ ਸਮੇਂ ਨਾ ਨਿਕਲਣ ਘਰ ਤੋਂ ਬਾਹਰ
HEART ਦੇ ਮਰੀਜ਼ ਜ਼ਿਆਦਾ ਸਮਾਂ ਧੁੱਪ 'ਚ ਨਾ ਬੈਠਣ
ਹਲਕੇ ਸੂਤੀ ਕੱਪੜੇ ਪਾਓ
ਧੁੱਪ 'ਚ ਸਿਰ ਨੂੰ ਹਮੇਸ਼ਾ ਢੱਕ ਕੇ ਰੱਖੋ
ਵਾਰ-ਵਾਰ ਪਾਣੀ ਪਿਓ
ਖਰਬੂਜਾ, ਹਦਵਾਣਾ, ਖੀਰਾ,ਟਮਾਟਰ ਤੇ ਮੌਸਮੀ ਫਲ-ਸਬਜ਼ੀਆਂ ਨੂੰ ਡਾਈਟ 'ਚ ਸ਼ਾਮਲ ਕਰੋ
ORS, ਲੱਸੀ ਤੇ ਨਾਰੀਅਲ ਪਾਣੀ ਰੋਜ਼ਾਨਾ ਪੀਓ।