ਪੰਜਾਬ ਵਿੱਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਵਿਖੇ ਵੀ ਮੀਂਹ ਕਾਰਨ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ। ਕੱਲ੍ਹ ਸ਼ਾਮ ਤੱਕ ਪਠਾਨਕੋਟ ਵਿੱਚ 9.5 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
23 ਜੂਨ ਤੋਂ ਬਾਅਦ ਪੰਜਾਬ 'ਚ ਹੀਟਵੇਵ ਦਾ ਅਲਰਟ
ਪਰ ਦਸੱਦੀਏ ਕਿ ਗਰਮੀ ਤੋਂ ਰਾਹਤ ਸਿਰਫ ਦੋ ਜਾਂ ਤਿੰਨ ਦਿਨਾਂ ਲਈ ਹੀ ਹੈ ਕਿਉਂਕਿ ਮੌਸਮ ਵਿਭਾਗ ਵਲੋਂ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਅੱਜ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਦਾ ਯੈਲੋ ਅਲਰਟ
ਅੱਜ ਯਾਨੀ ਵੀਰਵਾਰ ਨੂੰ ਪੰਜਾਬ 'ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕਲ ਤੇਜ਼ ਹਵਾਵਾਂ, ਧੂੜ ਭਰੀ ਹਨੇਰੀ ਤੇ ਕੁੱਝ ਹਿਸਿਆਂ ਚ ਪਾਏ ਮੀਹ ਨੇ ਲੋਕਾਂ ਨੂੰ ਅਤ ਦੀ ਗਰਮੀ ਤੋਂ ਰਾਹਤ ਦਿੱਤੀ। ਟ੍ਰਾਈਸਿਟੀ ਚੰਡੀਗੜ੍ਹ ‘ਚ ਬੁੱਧਵਾਰ ਦੇਰ ਰਾਤ ਹੋਈ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਲਗਭਗ 1.4 MM ਬਾਰਿਸ਼ ਦਰਜ ਕੀਤੀ ਗਈ ਹੈ।