ਨਵੇਂ ਸਾਲ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 10 ਰੁਪਏ ਤੱਕ ਦੀ ਕਟੌਤੀ ਹੋ ਸਕਦੀ ਹੈ। ਮੋਦੀ ਸਰਕਾਰ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ। ਫਿਲਹਾਲ ਸਰਕਾਰ ਤੇਲ ਦੀਆਂ ਕੀਮਤਾਂ ਘਟਾਉਣ ਲਈ ਤੇਲ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ। ਸਰਕਾਰ ਗੱਲਬਾਤ ਤੋਂ ਬਾਅਦ ਹੀ ਇਸ ਦਾ ਐਲਾਨ ਕਰੇਗੀ।
22 ਮਈ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਇਆ
22 ਮਈ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਵੀ ਬਦਲਾਅ ਨਹੀਂ ਕੀਤਾ ਗਿਆ ਹੈ। ਜਦੋਂ ਸਰਕਾਰ ਨੇ ਪਿਛਲੀ ਵਾਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਕੀਤੀ ਸੀ ਤਾਂ ਇਹ 13 ਤੋਂ 16 ਰੁਪਏ ਦੇ ਵਿਚਕਾਰ ਸੀ।
ਕੀਮਤਾਂ ਇੰਨੀਆਂ ਘੱਟ ਹੋ ਸਕਦੀਆਂ ਹਨ
ਹੁਣ ਪੈਟਰੋਲੀਅਮ ਮੰਤਰਾਲਾ ਅਤੇ ਵਿੱਤ ਮੰਤਰਾਲਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਨੂੰ ਲੈ ਕੇ ਚਰਚਾ ਕਰ ਰਹੇ ਹਨ। ਇਸ ਤੋਂ ਇਲਾਵਾ ਤੇਲ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ 6 ਤੋਂ 10 ਰੁਪਏ ਸਸਤੀ ਹੋ ਸਕਦੀ ਹੈ।
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ
ਪਿਛਲੇ ਕੁਝ ਮਹੀਨਿਆਂ ਤੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ, ਮੌਜੂਦਾ ਸਮੇਂ 'ਚ ਕੀਮਤ 80 ਡਾਲਰ ਪ੍ਰਤੀ ਬੈਰਲ ਦੇ ਕਰੀਬ ਹੈ, ਜਿਸ ਨਾਲ ਭਾਰਤੀ ਤੇਲ ਕੰਪਨੀਆਂ ਦੇ ਬਜਟ 'ਚ ਮਦਦ ਮਿਲੀ ਹੈ। ਹੁਣ ਉਮੀਦ ਹੈ ਕਿ ਜਨਤਾ ਨੂੰ ਵੀ ਮਹਿੰਗਾਈ ਤੋਂ ਕੁਝ ਰਾਹਤ ਮਿਲੇਗੀ।