ਪੈਟਰੋਲ ਅਤੇ ਡੀਜ਼ਲ 10 ਰੁਪਏ ਸਸਤਾ ਹੋ ਸਕਦਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਫਰਵਰੀ ਦੇ ਪਹਿਲੇ ਹਫਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰ ਸਕਦੀ ਹੈ।
ਕੱਚੇ ਤੇਲ 'ਚ 12 ਫੀਸਦੀ ਦੀ ਆਈ ਗਿਰਾਵਟ
ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪਿਛਲੇ ਇਕ ਸਾਲ 'ਚ 12 ਫੀਸਦੀ ਦੀ ਗਿਰਾਵਟ ਆਈ ਹੈ। ਪਰ ਇਸ ਦੇ ਬਾਵਜੂਦ ਤੇਲ ਕੰਪਨੀਆਂ ਨੇ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਨਹੀਂ ਕੀਤੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖਰੀ ਵਾਰ ਸਾਲ 2022 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਸੀ।
ਦੇਸ਼ 'ਚ ਪੈਟਰੋਲ 100 ਰੁਪਏ ਦੇ ਕਰੀਬ
ਜੇਕਰ ਦੇਸ਼ 'ਚ ਪੈਟਰੋਲ ਦੀ ਕੀਮਤ ਦੀ ਗੱਲ ਕਰੀਏ ਤਾਂ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ਵਰਗੇ ਸ਼ਹਿਰਾਂ 'ਚ ਤੇਲ 100 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਜਦੋਂ ਕਿ ਛੋਟੇ ਸ਼ਹਿਰਾਂ 'ਚ ਪੈਟਰੋਲ 98 ਤੋਂ 100 ਰੁਪਏ ਤੱਕ ਵਿਕ ਰਿਹਾ ਹੈ। ਜਦੋਂ ਕਿ ਡੀਜ਼ਲ 90 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
5 ਗੁਣਾ ਵਧਿਆ ਤੇਲ ਕੰਪਨੀਆਂ ਦਾ ਮੁਨਾਫਾ
ਇਹ ਕੰਪਨੀਆਂ ਇਸ ਸਮੇਂ ਲਗਭਗ 10 ਰੁਪਏ ਪ੍ਰਤੀ ਲੀਟਰ ਕਮਾ ਰਹੀਆਂ ਹਨ। ਵਿੱਤੀ ਸਾਲ 2023-24 'ਚ ਹੁਣ ਤੱਕ ਇੰਡੀਅਨ ਆਇਲ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ (HPCL) ਦੇ ਮੁਨਾਫੇ 'ਚ ਕਰੀਬ 5 ਗੁਣਾ ਵਾਧਾ ਹੋਇਆ ਹੈ।