ਕਰਨਾਟਕ ਵਿੱਚ ਰਾਜ ਸਰਕਾਰ ਨੇ 15 ਜੂਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਪੈਟਰੋਲ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 3.02 ਰੁਪਏ ਦਾ ਵਾਧਾ ਕੀਤਾ । ਇਹ ਵਾਧਾ ਸੇਲ ਟੈਕਸ 'ਚ ਸੋਧ ਤੋਂ ਬਾਅਦ ਹੋਇਆ ਹੈ।
ਰਿਪੋਰਟ ਮੁਤਾਬਕ ਸੂਬਾ ਸਰਕਾਰ ਵੱਲੋਂ 15 ਜੂਨ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕਰਨਾ ਤੈਅ ਹੈ। ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ 'ਤੇ ਕਰਨਾਟਕ ਸੇਲਜ਼ ਟੈਕਸ (ਕੇ. ਐੱਸ. ਟੀ.) 25.92 ਫੀਸਦੀ ਤੋਂ ਵਧਾ ਕੇ 29.84 ਫੀਸਦੀ ਅਤੇ ਡੀਜ਼ਲ 'ਤੇ 14.3 ਫੀਸਦੀ ਤੋਂ ਵਧਾ ਕੇ 18.4 ਫੀਸਦੀ ਕਰ ਦਿੱਤਾ ਗਿਆ ਹੈ|
ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਵਧੀਆਂ ਹੋਈਆਂ ਦਰਾਂ ਤੱਤਕਾਲ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬੈਂਗਲੁਰੂ 'ਚ ਪੈਟਰੋਲ ਹੁਣ 99.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਕਿੰਨੀ ਹੋਵੇਗੀ ਪੈਟਰੋਲ ਤੇ ਡੀਜ਼ਲ ਦੀ ਕੀਮਤ
ਕਰਨਾਟਕ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਮੁਤਾਬਕ ਪੈਟਰੋਲ ਦੀ ਕੀਮਤ 3 ਰੁਪਏ ਵਧ ਕੇ 102.85 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜਦਕਿ ਡੀਜ਼ਲ ਦੀ ਕੀਮਤ 3.02 ਰੁਪਏ ਵਧ ਕੇ 88.93 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਹ ਹੁਕਮ ਤਤਕਾਲ ਪ੍ਰਭਾਵ ਨਾਲ ਲਾਗੂ ਹੋਵੇਗਾ। ਬੈਂਗਲੁਰੂ 'ਚ ਇਸ ਸਮੇਂ ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।