ਦੇਸ਼ 'ਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੁੰਦਾ ਹੈ। ਜੁਲਾਈ ਦੇ ਨਵੇਂ ਮਹੀਨੇ ਦੀ ਗੱਲ ਕਰੀਏ ਤਾਂ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 7 ਜੁਲਾਈ ਲਈ ਤੇਲ ਦੀਆਂ ਤਾਜ਼ੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਦੇਖੋ ਕਿੰਨਾ ਹੋਇਆ ਬਦਲਾਅ
ਜੁਲਾਈ ਮਹੀਨੇ ਦੀ ਸ਼ੁਰੂਆਤ 'ਚ ਹੀ ਪੰਜਾਬ ਦੇ ਕਈ ਜ਼ਿਲਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੈਟਰੋਲ ਦੀ ਕੀਮਤ 96.19 ਰੁਪਏ ਹੋ ਗਈ ਹੈ। 1 ਜੁਲਾਈ ਨੂੰ ਇਸ ਦੀ ਕੀਮਤ 96.40 ਰੁਪਏ ਸੀ। ਹੁਣ ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ 'ਚ 0.21 ਪੈਸੇ ਦੀ ਕਮੀ ਹੁੰਦੀ ਨਜ਼ਰ ਆ ਰਹੀ ਹੈ। ਜਲੰਧਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ 'ਚ ਕਈ ਥਾਵਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।
ਜੇਕਰ ਡੀਜ਼ਲ ਦੀ ਗੱਲ ਕਰੀਏ ਤਾਂ ਇਸ ਦੀਆਂ ਕੀਮਤਾਂ 'ਚ 0.22 ਪੈਸੇ ਦੀ ਕਮੀ ਆਈ ਹੈ। ਪੰਜਾਬ ਵਿੱਚ ਡੀਜ਼ਲ ਦੀ ਕੀਮਤ 86.41 ਰੁਪਏ ਹੋ ਗਈ ਹੈ। ਜਿਸ ਦਾ ਰੇਟ ਪਹਿਲਾਂ 86.63 ਸੀ।