ਪੰਜਾਬ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਦੂਜੇ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਜਾਣੋ ਕੀਮਤਾਂ
ਪੰਜਾਬ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ।ਗੁਜਰਾਤ ‘ਚ ਪੈਟਰੋਲ ਦੀ ਕੀਮਤ ‘ਚ 84 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮਹਾਰਾਸ਼ਟਰ ‘ਚ ਪੈਟਰੋਲ 11 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।
4 ਨਵੰਬਰ 2021 ਤੋਂ ਬਾਅਦ ਦੂਜੀ ਵਾਰ ਵਧਾਈ ਗਈ ਕੀਮਤ
ਆਉਣ ਵਾਲੇ ਦਿਨਾਂ 'ਚ ਤੇਲ ਹੋਰ ਮਹਿੰਗਾ ਹੋਣ ਦੀ ਸੰਭਾਵਨਾ ਹੈ। ਧਿਆਨ ਯੋਗ ਹੈ ਕਿ 4 ਨਵੰਬਰ 2021 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। 22 ਮਾਰਚ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਹਾਲਾਂਕਿ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਖਦਸ਼ਾ ਪਹਿਲਾਂ ਹੀ ਸੀ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਕੀਮਤਾਂ
ਸ਼ਹਿਰ ਦਾ ਨਾਮ ਪੈਟਰੋਲ ਰੁਪਏ/ਲੀਟ ਡੀਜ਼ਲ ਰੁਪਏ/ਲੀਟਰ
ਲੁਧਿਆਣਾ 96.97 85.74
ਚੰਡੀਗੜ੍ਹ 95.80 82.37
ਅੰਮ੍ਰਿਤਸਰ 97.10 84.45
ਜਲੰਧਰ 96.53 85.34