ਫਰੀਦਕੋਟ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਜੇਲ੍ਹ ਵਿੱਚ ਕੈਦੀ ਤੇ ਬੰਦੀ ਖੁੱਲ੍ਹੇਆਮ ਫੋਨ ਦੀ ਵਰਤੋਂ ਕਰ ਰਹੇ ਹਨ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ। ਦੋ ਕੈਦੀ ਰਾਹੁਲ ਦਾਨਾ ਤੇ ਆਕਾਸ਼ ਵੀਡੀਓ ਬਣਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦੋਵਾਂ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਵੀ ਪੋਸਟ ਕੀਤੀ ਗਈ ਹੈ।
ਇਸ ਦੇ ਨਾਲ ਹੀ ਜੇਲ ਦੇ ਸੁਰੱਖਿਆ ਪ੍ਰਬੰਧਾਂ 'ਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਮੁਲਜ਼ਮ ਆਕਾਸ਼ ਗੁਰਲਾਲ ਪਹਿਲਵਾਨ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਹੈ। ਜੇਲ ਦੀ ਸੁਰੱਖਿਆ 'ਤੇ ਸਵਾਲ ਉਠਾਏ ਜਾ ਰਹੇ ਹਨ ਕਿ ਆਖਿਰ ਉਨ੍ਹਾਂ ਤੱਕ ਫੋਨ ਕਿਵੇਂ ਪਹੁੰਚੇ।