Golden Temple ਯਾਨੀ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੌਰਾਨ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਅਜੋਕੇ ਸਮੇਂ 'ਚ ਲੋਕ ਧਾਰਮਿਕ ਸਥਾਨਾਂ 'ਤੇ ਫੋਨ ਦੀ ਜ਼ਿਆਦਾ ਵਰਤੋਂ ਕਰ ਰਹੇ ਸਨ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਬਣਾਈ ਰੱਖਣ ਲਈ ਲਿਆ ਫੈਸਲਾ
ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਪਰ ਪਿਛਲੇ ਕੁਝ ਸਮੇਂ ਤੋਂ ਦੇਖਣ ਵਿੱਚ ਆਇਆ ਹੈ ਕਿ ਸ਼ਰਧਾਲੂ ਇਸ ਨੂੰ ਪਿਕਨਿਕ ਸਪਾਟ ਸਮਝ ਕੇ ਆਪਣੇ ਫੋਨ ਤੋਂ ਫੋਟੋਆਂ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਰਹੇ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ।
ਪਹਿਲਾਂ ਵੀ ਫੋਨ ਦੀ ਵਰਤੋਂ 'ਤੇ ਲੱਗ ਚੁੱਕੀ ਹੈ ਪਾਬੰਦੀ
ਇਹ ਪਹਿਲੀ ਵਾਰ ਨਹੀਂ ਹੈ ਕਿ SGPC ਨੇ ਸ੍ਰੀ ਦਰਬਾਰ ਸਾਹਿਬ ਅੰਦਰ ਫੋਨ ਵਰਤਣ 'ਤੇ ਪਾਬੰਦੀ ਲਗਾਈ ਹੋਵੇ। ਸਗੋਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਦੇ ਅੰਦਰ ਵੀਡੀਓ ਬਣਾਉਣ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ। ਪਰ ਬਾਅਦ 'ਚ ਢਿੱਲ ਦਿੱਤੀ ਗਈ ਸੀ ਪਰ ਸ਼ਰਧਾਲੂਆਂ ਵੱਲੋਂ ਲਗਾਤਾਰ ਫੋਟੋਆਂ ਅਤੇ ਵੀਡੀਓ ਬਣਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸ਼੍ਰੋਮਣੀ ਕਮੇਟੀ ਨੂੰ ਮੁੜ ਇਹ ਹੁਕਮ ਜਾਰੀ ਕਰਨਾ ਪਿਆ।