ਚੰਡੀਗੜ੍ਹ ਬੰਬ ਧਮਾਕੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੂੰ ਹਮਲਾ ਕਰਨ ਵਾਲੇ ਦੋ ਸ਼ੱਕੀਆਂ ਦੀਆਂ ਤਸਵੀਰਾਂ ਮਿਲੀਆਂ ਹਨ। ਜਿਸ 'ਚ ਇੱਕ ਨੇ ਉਲਟੀ ਟੋਪੀ ਪਾਈ ਹੋਈ ਹੈ। ਜਦਕਿ ਦੂਜੇ ਨੇ ਮੋਢੇ 'ਤੇ ਬੈਗ ਲਟਕਾਇਆ ਹੋਇਆ ਹੈ ਅਤੇ ਕਿਤੇ ਜਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ 'ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ ਸੀ।
ਸਾਢੇ 5 ਵਜੇ ਹੋਇਆ ਸੈਕਟਰ 10 'ਚ ਬਲਾਸਟ
ਚੰਡੀਗੜ੍ਹ ਦੇ ਸੈਕਟਰ 10 'ਚ ਇੱਕ ਰਿਟਾਇਰਡ ਪ੍ਰਿੰਸੀਪਲ ਦੇ ਘਰ ਸ਼ਾਮ 5.30 ਵਜੇ ਇੱਕ ਆਟੋ ਸਵਾਰ ਤਿੰਨ ਹਮਲਾਵਰਾਂ ਨੇ ਬੰਬ ਸੁੱਟ ਦਿੱਤਾ। ਜਿਸ ਕਾਰਨ ਘਰ ਵਿੱਚ 8 ਫੁੱਟ ਡੂੰਘਾ ਟੋਆ ਬਣ ਗਿਆ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਹਮਲੇ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਘਰ 'ਚ ਮੌਜੂਦ ਸਨ।
ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ 'ਚ ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ ਸਮੇਤ ਭਾਰੀ ਪੁਲੀਸ ਫੋਰਸ ਘਰ ਪੁੱਜ ਗਈ ਹੈ। ਇਸ ਦੇ ਨਾਲ ਹੀ ਡੌਗ ਸਕੁਐਡ ਟੀਮ ਵੀ ਮੌਕੇ 'ਤੇ ਮੌਜੂਦ ਹੈ।
ਪੁਲਿਸ ਨੇ ਇਲਾਕੇ ਨੂੰ ਕੀਤਾ ਸੀਲ
ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੇ ਹਨ ਅਤੇ ਘਰ ਵਿੱਚ ਰਹਿੰਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ । ਜਦੋਂ ਘਰ 'ਤੇ ਹਮਲਾ ਹੋਇਆ ਤਾਂ ਪਰਿਵਾਰਕ ਮੈਂਬਰ ਮੌਜੂਦ ਸਨ।
2 ਲੱਖ ਰੁਪਏ ਦਾ ਰੱਖਿਆ ਇਨਾਮ
ਪੁਲਿਸ ਵੱਲੋਂ ਸੀਸੀਟੀਵੀ ਟ੍ਰੇਸ ਕਰਨ ਤੋਂ ਬਾਅਦ ਦੋ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਹਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।
ਸੀਸੀਟੀਵੀ ਟ੍ਰੈਕਿੰਗ ਦੌਰਾਨ ਇਹ ਸਪੱਸ਼ਟ ਹੋ ਗਿਆ ਕਿ ਮੁਲਜ਼ਮ ਸੈਕਟਰ 10 'ਚ ਹਮਲਾ ਕਰਨ ਤੋਂ ਬਾਅਦ ਇੱਕ ਆਟੋ ਵਿੱਚ ਸੈਕਟਰ 9 ਵੱਲ ਚਲੇ ਗਏ ਸਨ।
ਮੋਹਾਲੀ, ਪੰਚਕੂਲਾ ਹਾਈ ਅਲਰਟ 'ਤੇ
ਚੰਡੀਗੜ੍ਹ ਪੁਲਸ ਦੀ ਟੀਮ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਖੋਜ ਲਈ ਟੀਮਾਂ ਵੀ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੇ ਨਾਲ ਲੱਗਦੇ ਸ਼ਹਿਰਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ।