ਬ੍ਰਾਜ਼ੀਲ ਵਿੱਚ ਇਕ ਜਹਾਜ਼ ਹਾਦਸਾ ਵਾਪਰ ਗਿਆ, ਜਿਥੇ ਐਮਰਜੈਂਸੀ ਲੈਂਡਿੰਗ ਦੌਰਾਨ ਇੱਕ ਬੱਸ ਨਾਲ ਪਲੇਨ ਟਕਰਾ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 7.20 ਵਜੇ ਵਾਪਰਿਆ।
ਜਹਾਜ਼ ਨੂੰ ਲ਼ੱਗੀ ਅੱਗ
ਰਿਪੋਰਟਾਂ ਅਨੁਸਾਰ, ਲੈਂਡਿੰਗ ਤੋਂ ਬਾਅਦ ਜਹਾਜ਼ ਇੱਕ ਬੱਸ ਨਾਲ ਟਕਰਾ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਜਿਸ ਵਿੱਚ 2 ਲੋਕ ਸੜ ਕੇ ਮਰ ਗਏ। ਜਹਾਜ਼ ਦੇ ਮਲਬੇ ਹੇਠ ਆਉਣ ਨਾਲ ਬੱਸ ਵਿੱਚ ਬੈਠੀ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਇਸ ਤੋਂ ਇਲਾਵਾ, ਮਲਬੇ ਦੀ ਲਪੇਟ ਵਿੱਚ ਆਉਣ ਨਾਲ ਇੱਕ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ ਹੈ।
ਐਮਰਜੈਂਸੀ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
ਜਹਾਜ਼ ਦੱਖਣ ਵੱਲ ਰੀਓ ਗ੍ਰਾਂਡੇ ਡੋ ਸੁਲ ਜਾ ਰਿਹਾ ਸੀ। ਉਡਾਣ ਭਰਨ ਤੋਂ ਬਾਅਦ ਜਹਾਜ਼ 5 ਕਿਲੋਮੀਟਰ ਦੀ ਦੂਰੀ ਵੀ ਤੈਅ ਨਹੀਂ ਕਰ ਸਕਿਆ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਿਉਂ ਕਰਵਾਉਣੀ ਪਈ, ਇਸ ਬਾਰੇ ਜਾਣਕਾਰੀ ਅਜੇ ਤੱਕ ਪਤਾ ਨਹੀਂ ਲੱਗ ਸਕੀ।