ਬ੍ਰਾਜ਼ੀਲ ਵਿਚ ਜਹਾਜ਼ ਕਰੈਸ਼ ਹੋ ਕੇ ਧਰਤੀ ਉਤੇ ਡਿੱਗ ਗਿਆ, ਜਿਸ ਕਾਰਣ ਭਾਰੀ ਜਾਨੀ ਨੁਕਸਾਨ ਹੋਇਆ। ਇਹ ਹਾਦਸਾ ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ਦੇ ਵਿਨਹੇਡੋ ਸ਼ਹਿਰ 'ਚ ਵਾਪਰਿਆ, ਜਿਥੇ 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਜਹਾਜ਼ ਹਾਦਸੇ ਵਿਚ 62 ਲੋਕਾਂ ਦੀ ਮੌਤ
ਇਸ ਜਹਾਜ਼ ਹਾਦਸੇ ਵਿੱਚ 62 ਲੋਕਾਂ ਦੀ ਮੌਤ ਹੋ ਗਈ। ਏਅਰਲਾਈਨ ਵੋਇਪਾਸ ਨੇ ਪਹਿਲਾਂ ਕਿਹਾ ਸੀ ਕਿ ਜਹਾਜ਼ ਵਿੱਚ 62 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕੰਡੋਮੀਨੀਅਮ ਕੰਪਲੈਕਸ ਦੇ ਰਿਹਾਇਸ਼ੀ ਖੇਤਰ 'ਚ ਕਰੈਸ਼ ਹੋ ਕੇ ਡਿੱਗਿਆ, ਪਰ ਇਸ ਕਾਰਨ ਜ਼ਮੀਨ 'ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਰਿਹਾਇਸ਼ੀ ਮਕਾਨ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਘਰ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਏਅਰਲਾਈਨ ਵੋਏਪਾਸ ਨੇ ਜਹਾਜ਼ ਦੇ ਕਰੈਸ਼ ਹੋਣ ਦੀ ਕੀਤੀ ਪੁਸ਼ਟੀ
ਰਿਪੋਰਟ ਮੁਤਾਬਕ ਇਸ ਜਹਾਜ਼ 'ਚ 62 ਲੋਕ ਸਵਾਰ ਸਨ। ਇਸ ਘਟਨਾ ਨਾਲ ਸਬੰਧਤ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਏਅਰਲਾਈਨ ਵੋਪਾਸ ਨੇ ਵੀ ਜਹਾਜ਼ ਦੇ ਕਰੈਸ਼ ਹੋਣ ਦੀ ਪੁਸ਼ਟੀ ਕੀਤੀ ਹੈ। ਏਅਰਲਾਈਨ ਨੇ ਕਿਹਾ ਹੈ ਕਿ 58 ਯਾਤਰੀਆਂ ਅਤੇ ਚਾਲਕ ਦਲ ਦੇ 4 ਮੈਂਬਰਾਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਸ਼ੁੱਕਰਵਾਰ ਨੂੰ ਬ੍ਰਾਜ਼ੀਲ ਦੇ ਸਾਓ ਪਾਓਲੋ ਰਾਜ ਵਿੱਚ ਹਾਦਸਾਗ੍ਰਸਤ ਹੋ ਗਿਆ।
ਜਿਸ ਕਾਰਨ ਸਵਾਰ ਸਾਰਿਆਂ ਦੀ ਮੌਤ ਹੋ ਗਈ। ਵੋਇਪਾਸ ਏਅਰਲਾਈਨ ਦੁਆਰਾ ਸੰਚਾਲਿਤ ਇੱਕ ਏਟੀਆਰ 72-500 ਜਹਾਜ਼, ਦੱਖਣੀ ਪਰਾਨਾ ਰਾਜ ਦੇ ਕਾਸਕੇਵਲ ਤੋਂ ਸਾਓ ਪਾਓਲੋ ਦੇ ਗੁਆਰੁਲਹੋਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣ ਭਰ ਰਿਹਾ ਸੀ ਜਦੋਂ ਇਹ ਵਿਨਹੇਡੋ ਸ਼ਹਿਰ ਵਿੱਚ ਹਾਦਸਾਗ੍ਰਸਤ ਹੋ ਗਿਆ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਦੁੱਖ ਪ੍ਰਗਟ ਕੀਤਾ
ਇਸ ਜਹਾਜ਼ ਹਾਦਸੇ ਨੂੰ ਲੈ ਕੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡੀ ਸਿਲਵਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਾਦਸੇ 'ਚ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। ਐਕਸ 'ਤੇ ਇੱਕ ਵੀਡੀਓ ਵਿੱਚ, ਉਨ੍ਹਾਂ ਨੇ ਲੋਕਾਂ ਨੂੰ ਇੱਕ ਮਿੰਟ ਦਾ ਮੌਨ ਰੱਖਣ ਲਈ ਕਿਹਾ।