ਜਲੰਧਰ (ਬਿਊਰੋ) ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਸੋਮਵਾਰ ਨੂੰ ਸ਼ਹਿਰ 'ਚ ਨਸ਼ਿਆਂ ਦੀ ਵਿਕਰੀ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿੱਥੇ ਉੱਚ ਅਧਿਕਾਰੀਆਂ ਸਮੇਤ ਪੁਲਿਸ ਕਮਿਸ਼ਨਰ ਖੁਦ ਕਾਜੀ ਮੰਡੀ ਪਹੁੰਚੇ।
ਪੂਰੀ ਕਾਜ਼ੀ ਮੰਡੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਖੁਦ ਘਰ-ਘਰ ਜਾ ਕੇ ਚੈਕਿੰਗ ਕਰ ਰਹੇ ਹਨ।
ਹਰ ਆਉਣ-ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਮੋਟਰਸਾਈਕਲ ਦੇ ਦਸਤਾਵੇਜ਼ ਵੀ ਚੈੱਕ ਕੀਤੇ ਜਾ ਰਹੇ ਹਨ। ਇਸ ਸਰਚ ਆਪ੍ਰੇਸ਼ਨ ਨੂੰ ਪੁਲਿਸ ਕਮਿਸ਼ਨਰ ਖੁਦ ਸੰਭਾਲ ਰਹੇ ਹਨ, ਜਿੱਥੇ ਏਆਰਪੀ ਟੀਮ ਵੀ ਪਹੁੰਚ ਚੁੱਕੀ ਹੈ।