ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਕਿਸਾਨ ਤੇ ਪੁਲਸ ਆਹਮੋ-ਸਾਹਮਣੇ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨ ਗੁਰਦਾਸਪੁਰ ਜਾ ਰਹੇ ਸਨ ਪਰ ਇਸ ਦੌਰਾਨ ਪੁਲਸ ਅਤੇ ਕਿਸਾਨਾਂ ਵਿੱਚ ਪਹਿਲਾਂ ਬਹਿਸ ਹੋਈ। ਇਸ ਤੋਂ ਬਾਅਦ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪੁਲਸ ਨੇ ਧੱਕੇ ਨਾਲ ਕਿਸਾਨਾਂ ਨੂੰ ਬੱਸਾਂ ਵਿੱਚ ਬਿਠਾ ਦਿੱਤਾ।
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੁਲਸ ਅਤੇ ਕਿਸਾਨਾਂ ਦਰਮਿਆਨ ਇਸ ਖਿੱਚੋਤਾਣ ਕਾਰਨ ਮਾਹੌਲ ਕਾਫੀ ਗਰਮਾ ਗਿਆ। ਪੁਲਸ ਨੇ ਫਿਰ ਧੱਕੇ ਨਾਲ ਕਿਸਾਨਾਂ ਨੂੰ ਬੱਸਾਂ ਅੰਦਰ ਬਿਠਾ ਦਿੱਤਾ। ਇਸ ਦੌਰਾਨ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ।
ਗੰਨੇ ਦੇ ਭਾਅ 'ਚ 11 ਰੁਪਏ ਵਾਧੇ ਤੋਂ ਕਿਸਾਨ ਚੱਲ ਰਹੇ ਨਾਰਾਜ਼
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦੇ ਰੇਟ ਵਿੱਚ 11 ਰੁਪਏ ਦਾ ਵਾਧਾ ਕੀਤੇ ਜਾਣ ਕਾਰਨ ਕਿਸਾਨ ਨਾਰਾਜ਼ ਹਨ। ਅੱਜ ਗੁਰਦਾਸਪੁਰ ਵਿੱਚ ਭਗਵੰਤ ਮਾਨ ਦੀ ਰੈਲੀ ਹੈ। ਉਹ ਇਸ ਰੈਲੀ ਦਾ ਵਿਰੋਧ ਕਰਨ ਲਈ ਖੁਦ ਗੁਰਦਾਸਪੁਰ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ।