ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਵਿੱਚ 3 ਭਾਰਤੀ ਵੀ ਸ਼ਾਮਲ ਹਨ। ਉਹ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾ ਰਹੇ ਸਨ। ਪਰ ਪੁਲਿਸ ਦੀ ਗਸ਼ਤ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।
ਸਾਰਿਆਂ ਨੇ ਚੱਲਦੀ ਟਰੇਨ ਤੋਂ ਮਾਰ ਦਿੱਤੀ ਛਾਲ
ਪੁਲਿਸ ਅਨੁਸਾਰ ਗਸ਼ਤ ਕਰਨ ਵਾਲੀ ਟੀਮ ਨੇ ਬੂਫੈਲੋ ਸ਼ਹਿਰ ਤੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਹ ਬਿਨਾਂ ਕਿਸੇ ਦਸਤਾਵੇਜ਼ ਦੇ ਅਮਰੀਕਾ ਜਾ ਰਹੇ ਸਨ। ਉਨ੍ਹਾਂ ਨੇ ਅਮਰੀਕਾ ਜਾਣ ਲਈ ਅੰਤਰਰਾਸ਼ਟਰੀ ਰੇਲਵੇ ਪੁਲ 'ਤੇ ਚੱਲਦੀ ਰੇਲਗੱਡੀ ਤੋਂ ਛਾਲ ਮਾਰ ਦਿੱਤੀ। ਇਸ 'ਚ ਔਰਤ ਜ਼ਖਮੀ ਹੋ ਗਈ।
ਇਸ ਤਰ੍ਹਾਂ ਫੜੇ ਗਏ ਸਾਰੇ
ਦਰਅਸਲ ਔਰਤ ਦੇ ਜ਼ਖਮੀ ਹੋਣ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਜ਼ਖਮੀ ਹਾਲਤ 'ਚ ਉੱਥੇ ਛੱਡ ਕੇ ਭੱਜ ਗਏ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪੁਲਿਸ ਨੇ ਜ਼ਖਮੀ ਔਰਤ ਨੂੰ ਦੇਖਿਆ। ਇਸ ਤੋਂ ਬਾਅਦ ਪੁਲਿਸ ਨੇ ਬਾਕੀ ਸਾਰੇ ਲੋਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਮੁਲਜ਼ਮਾਂ ਨੂੰ ਹਿਰਾਸਤ ਚ ਰੱਖਿਆ ਗਿਆ
ਪੁਲਿਸ ਨੂੰ ਇਨ੍ਹਾਂ ਸਾਰਿਆਂ ਕੋਲੋਂ ਅਮਰੀਕਾ ਜਾਣ ਦਾ ਕੋਈ ਦਸਤਾਵੇਜ਼ ਨਹੀਂ ਮਿਲਿਆ। ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਅਦਾਲਤ ਵਿੱਚ ਸੁਣਵਾਈ ਹੋਣ ਤੱਕ ਇਹ ਸਾਰੇ ਉੱਥੇ ਹੀ ਬੰਦ ਰਹਿਣਗੇ।