ਜਲੰਧਰ 'ਚ ਅੱਜ ਕਿਸੇ ਵੀ ਤਰ੍ਹਾਂ ਦਾ ਧਰਨਾ ਨਹੀਂ ਦਿੱਤਾ ਜਾਵੇਗਾ। ਟਰੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਰਾਮਾਮੰਡੀ ਨੇੜੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ। ਉਕਤ ਪ੍ਰਦਰਸ਼ਨ ਦੀ ਖਬਰ ਫੈਲਦੇ ਹੀ ਪੂਰੇ ਸ਼ਹਿਰ 'ਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਬਣ ਗਿਆ। ਉਧਰ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਹੁਣ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰੋਸ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰੋਸ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਨਾਲ ਗੱਲਬਾਤ ਹੋਈ ਹੈ।
ਨਾਰਦਰਨ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਮੰਗਲਵਾਰ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਕਿਹਾ ਸੀ ਕਿ ਹੜਤਾਲ ਖਤਮ ਨਹੀਂ ਕੀਤੀ ਗਈ ਅਤੇ ਜਦੋਂ ਤੱਕ ਕੇਂਦਰ ਸਰਕਾਰ ਹਿੱਟ ਐਂਡ ਰਨ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਜਿਸ ਤੋਂ ਬਾਅਦ ਸਵੇਰੇ ਕਰੀਬ 11.30 ਵਜੇ ਯੂਨੀਅਨ ਪ੍ਰਧਾਨ ਆਪਣੇ ਲੋਕਾਂ ਨਾਲ ਰੋਸ ਮੁਜ਼ਾਹਰਾ ਕਰਨ ਲਈ ਰਾਮਾਂਡੀ ਚੌਂਕ ਪਹੁੰਚੇ ਸਨ, ਪਰ ਪੁਲਿਸ ਨੇ ਉਹਨਾਂ ਨੂੰ ਉਥੋਂ ਹਿਰਾਸਤ ਵਿੱਚ ਲੈ ਲਿਆ।