ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਖੇ ਰੇਡ ਕਰਨ ਗਈ CIA ਸਟਾਫ 'ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਸੱਦੀਏ ਕਿ ਫਾਇਰਿੰਗ ਦੌਰਾਨ ਇਕ ਪੁਲਿਸ ਨੌਜਵਾਨ ਦੀ ਛਾਤੀ 'ਚ ਗੋਲੀ ਲਗੀ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਨਿਊਜ਼ 18 ਦੀ ਰਿਪੋਰਟ ਮੁਤਾਬਕ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦੀ ਪਹਿਚਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਇਹ ਘਟਨਾ ਤਦ ਵਾਪਰੀ ਜਦ ਟੀਮ ਨਾਜਾਇਜ਼ ਹਥਿਆਰ ਬਰਾਮਦ ਕਰਨ ਗਈ ਸੀ।
ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਮੀਡੀਆ ਰਿਪੋਰਟਾਂ ਮੁਤਾਬਕ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਸ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਅਜੇ ਤਕ ਨਹੀਂ ਕੀਤੀ ਪੁਸ਼ਟੀ
ਪੁਲਿਸ ਅਧਿਕਾਰੀਆਂ ਨੇ ਅਜੇ ਤੱਕ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਂਸਟੇਬਲ ਨੂੰ ਗੋਲੀ ਲੱਗੀ ਹੈ। ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨਾਜਾਇਜ਼ ਹਥਿਆਰ ਬਰਾਮਦ ਕਰਨ ਗਈ ਪੁਲਿਸ ਟੀਮ 'ਤੇ ਹਮਲਾ
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਗੈਂਗਸਟਰ ਰਾਣਾ ਮਨਸੂਰਪੁਰੀਆ ਦੇ ਖਿਲਾਫ ਨਜਾਇਜ਼ ਹਥਿਆਰਾਂ ਦੇ ਮਾਮਲੇ 'ਚ ਛਾਪੇਮਾਰੀ ਕਰਨ ਆਈ ਸੀ। ਇਸ ਦੌਰਾਨ ਗੈਂਗਸਟਰ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਦੀ ਮੌਤ ਹੋ ਗਈ ਹੈ।