ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਸ ਫੋਰਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨਾਂ ਵਿੱਚ ਭਗਦੜ ਮੱਚ ਗਈ। ਇਸ ਦੌਰਾਨ ਇਕ ਵਿਅਕਤੀ ਦੇ ਹੱਥ 'ਤੇ ਅੱਥਰੂ ਗੈਸ ਦਾ ਗੋਲਾ ਲੱਗਾ, ਜਿਸ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਕਿਸਾਨਾਂ ਵਲੋਂ ਭਾਰੀ ਹੰਗਾਮਾ
ਦਰਅਸਲ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅੱਗੇ ਨਾ ਆਉਣ ਦੀ ਚਿਤਾਵਨੀ ਦਿੱਤੀ ਸੀ। ਜਦੋਂ ਕਿਸਾਨ ਨਾ ਮੰਨੇ ਤਾਂ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ 'ਚ ਇਕ ਵਿਅਕਤੀ ਦੇ ਹੱਥ 'ਤੇ ਅੱਥਰੂ ਗੈਸ ਦਾ ਗੋਲਾ ਲੱਗਾ। ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ
ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਅਸੀਂ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੁੰਦੇ ਹਾਂ। ਕਿਸਾਨਾਂ ਦਾ ਮੁੱਦਾ ਕਈ ਰਾਜਾਂ ਨਾਲ ਜੁੜਿਆ ਹੋਇਆ ਹੈ। ਕਿਸਾਨਾਂ ਨੂੰ ਸਮਝਣ ਦੀ ਲੋੜ ਹੈ।