ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਐਮ ਕੇ ਸਟਾਲਿਨ ਸਰਕਾਰ ਦੀ ਪੁਲਸ ਨੇ ਬੀਤੇ ਦਿਨ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ। ਹੁਣ ਕਿਸਾਨ ਆਗੂ ਇਸ ਸਬੰਧੀ ਪੁਲਸ ਕਮਿਸ਼ਨਰ ਆਰ ਸਟਾਲਿਨ ਨੂੰ ਮਿਲੇ ਹਨ। ਕਮਿਸ਼ਨਰ ਨੇ ਕਿਸਾਨ ਆਗੂਆਂ ਦੀ ਨਜ਼ਰਬੰਦੀ ’ਤੇ ਇਤਰਾਜ਼ ਪ੍ਰਗਟਾਇਆ ਹੈ, ਜਿਸ 'ਤੇ ਕਮਿਸ਼ਨਰ ਨੇ ਅਫਸੋਸ ਪ੍ਰਗਟ ਕੀਤਾ।
ਦੱਸ ਦਈਏ ਕਿ ਤਾਮਿਲਨਾਡੂ ਪੁਲਸ ਨੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਅਤੇ ਗੁਰਅਮਨੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਸੀ।ਕਮਿਸ਼ਨਰ ਸਟਾਲਿਨ ਨੇ ਕਿਹਾ ਕਿ ਅਜਿਹਾ ਦੁਬਾਰਾ ਨਹੀਂ ਹੋਵੇਗਾ। ਉਨ੍ਹਾਂ ਤਾਮਿਲਨਾਡੂ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਦੀ ਅਸਥੀ ਕਲਸ਼ ਯਾਤਰਾ ਨੂੰ ਪੂਰਾ ਸਹਿਯੋਗ ਦੇਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੀ ਗੱਲ ਵੀ ਕਹੀ।
ਪੰਜਾਬ ਦੇ ਕਿਸਾਨ ਹਰਿਆਣਾ ਸ਼ੰਭੂ-ਖਨੌਰੀ ਬਾਰਡਰ 'ਤੇ 57 ਦਿਨਾਂ ਤੋਂ ਬੈਠੇ ਹੋਏ ਹਨ। ਕਿਸਾਨ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ।