ਜਲੰਧਰ ਦੀ ਪੀ.ਪੀ.ਆਰ ਮਾਰਕੀਟ ਵਿੱਚ ਦੇਰ ਰਾਤ ਪੁਲਿਸ ਨੇ ਖੁੱਲੇ 'ਚ ਸ਼ਰਾਬ ਪਿਲਾਉਣ ਵਾਲੇ ਇੱਕ ਰੈਸਟੋਰੈਂਟ ਖਿਲਾਫ ਕਾਰਵਾਈ ਕੀਤੀ। ਪੁਲਿਸ ਦੀ ਇਸ ਕਾਰਵਾਈ ਦਾ ਜਿਵੇਂ ਹੀ ਦੁਕਾਨਦਾਰਾਂ ਨੂੰ ਪਤਾ ਲੱਗਾ ਤਾਂ ਉੱਥੇ ਭਗਦੜ ਮੱਚ ਗਈ। ਇਸ ਦੌਰਾਨ ਪੁਲਸ ਨੇ ਕਈ ਦੁਕਾਨਦਾਰਾਂ ਨੂੰ ਫੜਿਆ |
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ
ਇੰਨਾ ਹੀ ਨਹੀਂ ਪੁਲਸ ਨੇ ਪੀ.ਪੀ.ਆਰ.ਮਾਰਕਿਟ 'ਚ ਸ਼ਰਾਬ ਦੇ ਨਸ਼ੇ 'ਚ ਗੱਡੀ ਚਲਾਉਣ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ। ਪੁਲਸ ਨੇ ਬਾਜ਼ਾਰ ਨੂੰ ਜਾਣ ਵਾਲੇ ਦੋਵੇਂ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਅਤੇ ਇਸ ਦੌਰਾਨ ਉਥੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਪੁਲਸ ਨੇ ਵਾਹਨਾਂ ’ਤੇ ਬਲੈਕ ਫਿਲਮ ਲਗਾ ਕੇ ਘੁੰਮਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ। ਸ਼ਰਾਬ ਪੀ ਕੇ ਗੱਡੀ ਚਲਾ ਰਹੇ ਲੋਕਾਂ ਦੇ ਚਲਾਨ ਵੀ ਕੱਟੇ |
ਭਵਿੱਖ 'ਚ ਵੀ ਜਾਰੀ ਰਹੇਗੀ ਕਾਰਵਾਈ
ਇਸ ਦੌਰਾਨ ਮਾਡਲ ਟਾਊਨ ਦੇ ਏ.ਸੀ.ਪੀ ਹਰਜਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਪੁਲਿਸ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ। ਲੋਕਾਂ ਨੂੰ ਕਾਨੂੰਨ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।