ਤਰਨਤਾਰਨ 'ਚ ਪੁਲਿਸ ਔਰਤ ਨੂੰ ਬਿਨਾਂ ਕੱਪੜਿਆਂ ਦੇ ਦੌੜਾਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਅੱਜ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਔਰਤ ਦੇ ਲੜਕੇ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਸੀ
ਪੀੜਤ ਔਰਤ ਦੇ ਲੜਕੇ ਨੇ ਗੁਆਂਢ ਵਿੱਚ ਰਹਿਣ ਵਾਲੀ ਇੱਕ ਲੜਕੀ ਨਾਲ ਕੋਰਟ ਮੈਰਿਜ ਕਰਵਾ ਲਈ ਸੀ। ਇਸ ਗੱਲ ਨੂੰ ਲੈ ਕੇ ਲੜਕੀ ਦੇ ਪਰਿਵਾਰ ਵਾਲੇ ਕਾਫੀ ਨਾਰਾਜ਼ ਸਨ। ਇਸੇ ਰੰਜਿਸ਼ ਕਾਰਨ ਲੜਕੀ ਦੀ ਮਾਂ ਅਤੇ ਉਸ ਦੇ ਭਰਾ ਔਰਤ ਦੇ ਘਰ ਆ ਗਏ।
ਜਿਵੇਂ ਹੀ ਉਹ ਔਰਤ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਔਰਤ ਦੇ ਕੱਪੜੇ ਪਾੜਨੇ ਸ਼ੁਰੂ ਕਰ ਦਿੱਤੇ। ਔਰਤ ਆਪਣੇ ਆਪ ਨੂੰ ਬਚਾਉਣ ਲਈ ਭੱਜਣ ਲੱਗੀ। ਇਸ ਦੌਰਾਨ ਮੁਲਜ਼ਮ ਨੇ ਔਰਤ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਮਹਿਲਾ ਕਮਿਸ਼ਨ ਨੇ ਵੀ ਲਿਆ ਨੋਟਿਸ
ਦੱਸ ਦੇਈਏ ਕਿ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਲਈ ਕਿਹਾ ਹੈ।