ਮਾਨਸਾ ਵਿੱਚ ਪੁਲਸ ਨੇ ਇਕ ਗੈਂਗਸਟਰ ਦਾ ਇਨਕਾਊਂਟਰ ਕੀਤਾ ਹੈ। ਇਸ ਦੌਰਾਨ ਪੁਲਸ ਤੇ ਗੈਂਗਸਟਰ ਵਿਚਕਾਰ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ।
ਗੈਂਗਸਟਰ ਕਾਬੂ
ਦੱਸਿਆ ਜਾ ਰਿਹਾ ਹੈ ਕਿ ਪੁਲਸ ਦੀ ਗੋਲੀਬਾਰੀ ਨਾਲ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਉਸ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੈਂਗਸਟਰ ਦੀ ਪਛਾਣ ਜੱਸੀ ਪੰਚਰ ਵਜੋਂ ਹੋਈ ਹੈ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਨੂੰ ਪੁਲਸ ਟੀਮ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ। ਇਸ ਦੌਰਾਨ ਉਸ ਨੇ ਆਪਣੇ ਹਥਿਆਰ ਨਾਲ ਪੁਲਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ 'ਤੇ ਗੋਲੀਬਾਰੀ ਕੀਤੀ ਅਤੇ ਉਹ ਜ਼ਖਮੀ ਹੋ ਗਿਆ।