ਪਟਿਆਲਾ 'ਚ ਪੰਜਾਬ ਪੁਲਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਖੇਤ ਵਿੱਚ ਡਿੱਗ ਪਿਆ। ਪੁਲਸ ਨੇ ਗੈਂਗਸਟਰ ਨੂੰ ਫੜ ਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਸਿੰਘ ਬਰਾੜ ਨੇ ਇਸ ਐਨਕਾਊਂਟਰ ਨੂੰ ਅੰਜਾਮ ਦਿੱਤਾ ਹੈ। ਪੁਲਸ ਨੂੰ ਗੈਂਗਸਟਰ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਗੈਂਗਸਟਰ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ।
ਜਿਸ ਤੋਂ ਬਾਅਦ ਪੁਲਸ ਨੇ ਗੈਂਗਸਟਰ ਨੂੰ ਪੁਲ 'ਤੇ ਦੋਵਾਂ ਪਾਸਿਆਂ ਤੋਂ ਘੇਰ ਲਿਆ ਅਤੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਪਰ ਗੈਂਗਸਟਰ ਆਪਣੀ ਕਾਰ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਤੋਂ ਬਾਅਦ ਪੁਲਸ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ 'ਚ ਉਹ ਜ਼ਖਮੀ ਹੋ ਗਿਆ।