ਜਲੰਧਰ ਵਿੱਚ ਅੱਜ ਟ੍ਰੈਫਿਕ ਪੁਲਸ ਨੇ ਨਾਕੇ ਲਾ ਕੇ ਕਈ ਵਾਹਨਾਂ ਦੇ ਚਲਾਨ ਕੱਟੇ। ਟ੍ਰੈਫਿਕ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਸੜਕਾਂ ਉਤੇ ਨਾਕੇ ਲਾ ਕੇ ਸ਼ਰਾਰਤੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ।
DAV ਕਾਲਜ ਦੇ ਬਾਹਰ ਕੱਟੇ ਚਲਾਨ
ਪੁਲਸ ਨੇ ਅੱਜ ਡੀਏਵੀ ਕਾਲਜ ਦੇ ਬਾਹਰ ਨਾਕਾਬੰਦੀ ਕੀਤੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਕਸ਼ਨ ਲੈਂਦੇ ਹੋਏ ਚਲਾਨ ਕੱਟੇ ਗਏ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਅਧਿਕਾਰੀ ਅਮਨਦੀਪ ਕੌਰ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਮੇਂ ਦੌਰਾਨ, ਸਕੂਲਾਂ ਅਤੇ ਕਾਲਜਾਂ ਦੇ ਨੇੜੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਜੋ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ 15 ਵਾਹਨ ਇੰਪਾਊਂਡ ਕੀਤੇ ਗਏ। ਇਸ ਦੇ ਨਾਲ ਹੀ ਥਾਰ ਦੇ ਕਾਲੇ ਸ਼ੀਸ਼ੇ ਹੋਣ ਕਾਰਣ ਚਲਾਨ ਕੱਟਿਆ ਗਿਆ।
ਹੋਲੀ ਮੌਕੇ ਪ੍ਰਸ਼ਾਸਨ ਦੀ ਅਪੀਲ
ਬੁਲੇਟਾਂ ਉਤੇ ਲੱਗੇ ਮੋਡੀਫਾਈ ਸਾਈਲੈਂਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਕਈ ਸ਼ਰਾਰਤੀ ਅਨਸਰ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਦੇ ਹਨ ਅਤੇ ਵਾਹਨਾਂ 'ਤੇ ਉੱਚੀ ਆਵਾਜ਼ ਵਿੱਚ ਗਾਣੇ ਵਜਾਉਂਦੇ ਹਨ, ਜਿਸ ਕਾਰਨ ਇਹ ਐਕਸ਼ਨ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਕੁਝ ਅਧਿਕਾਰੀਆਂ ਨੂੰ ਸਿਵਲ ਡਰੈੱਸ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਅਧਿਕਾਰੀ ਨੇ ਸ਼ਰਾਰਤੀ ਅਨਸਰਾਂ ਅਤੇ ਟ੍ਰਿਪਲਿੰਗ ਕਰਨ ਵਾਲਿਆਂ ਨੂੰ ਕਾਨੂੰਨ ਦੀ ਉਲੰਘਣਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਹੀਂ ਤਾਂ ਹੋਲੀ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।