ਬਠਿੰਡਾ 'ਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਪੁਲਿਸ ਤੇ ਪਿੰਡ ਵਾਸੀ ਆਹਮੋ-ਸਾਹਮਣੇ ਹੋ ਗਏ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਪਹੁੰਚੀ ਸੀ ਪੁਲਿਸ
ਦਰਅਸਲ ਅਦਾਲਤ ਦੇ ਹੁਕਮਾਂ 'ਤੇ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਰਾਮਪੁਰਾ ਫੂਲ ਦੇ ਪਿੰਡ ਜੀਉਂਦ 'ਚ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਪਹੁੰਚੀ ਸੀ। ਜਿਸ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ ਅਤੇ ਪੁਲਿਸ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਬਲ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਕੀਤਾ।
ਕਿਸਾਨ ਆਗੂਆਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ
ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਟਰਾਲੀ ਵਾਪਸ ਕਰਨ ਲਈ ਕਿਹਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਦੀ ਗੱਲ ਮੰਨ ਕੇ ਉਨ੍ਹਾਂ ਨੂੰ ਟਰਾਲੀ ਵਾਪਸ ਕਰ ਦਿੱਤੀ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।